ਕਿਸਾਨਾਂ ਨੇ ਰੇਲ ਪਟੜੀਆਂ 'ਤੇ ਦਿੱਤਾ ਧਰਨਾ, ਮੁਸਾਫ਼ਰਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ

ਪਟਿਆਲਾ, 10 ਮਾਰਚ - ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਧੜਿਆਂ ਨੇ ਰੇਲ ਰੋਕੋ ਅੰਦੋਲਨ ਤਹਿਤ ਅਜ ਦੁਪਹਿਰ 12 ਤੋਂ 4 ਵਜੇ ਤਕ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਭਟੇੜੀ ਕਲਾਂ) ਵੱਲੋਂ ਪਟਿਆਲਾ ਦੇ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਗਿਆ ਜਦਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਛਾਉਣੀ ਦੇ 24 ਨੰਬਰ ਫਾਟਕ ’ਤੇ ਰੇਲ ਰੋਕੋ ਧਰਨਾ ਦਿੱਤਾ ਗਿਆ।

 ਪਟਿਆਲਾ, 10 ਮਾਰਚ - ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਧੜਿਆਂ ਨੇ ਰੇਲ ਰੋਕੋ ਅੰਦੋਲਨ ਤਹਿਤ ਅਜ ਦੁਪਹਿਰ 12 ਤੋਂ 4 ਵਜੇ ਤਕ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਭਟੇੜੀ ਕਲਾਂ) ਵੱਲੋਂ ਪਟਿਆਲਾ ਦੇ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਗਿਆ ਜਦਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਛਾਉਣੀ ਦੇ 24 ਨੰਬਰ ਫਾਟਕ ’ਤੇ ਰੇਲ ਰੋਕੋ ਧਰਨਾ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੇਲ ਪਟੜੀਆਂ 'ਤੇ ਧਰਨੇ ਕਾਰਨ ਰੇਲ ਮੁਸਾਫ਼ਰਾਂ ਨੂੰ  ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।