
ਬਹੁਰੰਗ ਕਲਾ ਮੰਚ ਵਲੋਂ ਖ਼ਾਲਸਾ ਕਾਲਜ ’ਚ ‘ਜਾਗੋ ਵੋਟਰ ਜਾਗੋ’ ਨੁੱਕੜ ਨਾਟਕ ਪੇਸ਼
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ ਕਾਰਜਕਾਰੀ ਪਿ੍ਰੰਸੀਪਲ ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਹੁਰੰਗ ਕਲਾ ਮੰਚ ਵਲੋਂ ਇੰਚਾਰਜ ਅਸ਼ੋਕ ਪੁਰੀ ਦੀ ਅਗਵਾਈ ਹੇਠ ‘ਜਾਗੋ ਵੋਟਰ ਜਾਗੋ’ ਨੁੱਕੜ ਨਾਟਕ ਪੇਸ਼ ਕੀਤਾ
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ ਕਾਰਜਕਾਰੀ ਪਿ੍ਰੰਸੀਪਲ ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਹੁਰੰਗ ਕਲਾ ਮੰਚ ਵਲੋਂ ਇੰਚਾਰਜ ਅਸ਼ੋਕ ਪੁਰੀ ਦੀ ਅਗਵਾਈ ਹੇਠ ‘ਜਾਗੋ ਵੋਟਰ ਜਾਗੋ’ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਮੰਚ ਦੇ ਕਲਾਕਾਰਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਦੇਸ਼ ਦੀ ਤਰੱਕੀ ਲਈ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵੀਪ ਨੋਡਲ ਅਫਸਰ ਸੋਹਨ ਲਾਲ, ਅਸਿਸਟੈਂਟ ਸਵੀਪ ਨੋਡਲ ਅਫਸਰ ਬਲਵੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਾਲਜ ਦੇ ਰੈੱਡ ਰੀਬਨ ਕਲੱਬ ਇੰਚਾਰਜ ਡਾ. ਅਰਵਿੰਦਰ ਕੌਰ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫਸਰ ਡਾ. ਅਰਵਿੰਦਰ ਸਿੰਘ, ਪ੍ਰੋ. ਨਰੇਸ਼ ਕੁਮਾਰੀ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਜਾਨਕੀ ਅਗਰਵਾਲ ਨੇ ਨਾਟਕ ਟੀਮ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਨਾਟਕ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
