4161 ਮਾਸਟਰ ਕਾਡਰ ਅਧਿਆਪਕਾਂ ਨੂੰ ਵੀ ਦਿੱਤਾ ਜਾਵੇ ਬਦਲੀ ਦਾ ਮੌਕਾ।
ਗੜ੍ਹਸ਼ੰਕਰ - ਸਿੱਖਿਆ ਵਿਭਾਗ ਵੱਲੋਂ 12 ਮਾਰਚ ਤੋਂ 19 ਮਾਰਚ ਤੱਕ ਅਧਿਆਪਕਾਂ ਨੂੰ ਆਮ ਬਦਲੀਆਂ ਲਈ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਆਮ ਤੌਰ 'ਤੇ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਜੂਨ ਮਹੀਨੇ ਵਿਚ ਖੁੱਲਦਾ ਹੈ ਪਰ ਅਧਿਆਪਕਾਂ ਦੀ ਪੁਰਜੋਰ ਮੰਗ 'ਤੇ ਮਾਰਚ ਮਹੀਨੇ ਵਿੱਚ ਹੀ ਬਦਲੀਆਂ ਦਾ ਪੋਰਟਲ ਖੋਲ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ, ਪਰੰਤੂ ਇਹਨਾਂ ਬਦਲੀਆਂ ਵਿੱਚ ਅਪਲਾਈ ਕਰਨ ਦੀ ਦੋ ਸਾਲ ਦੀ ਠਹਿਰ ਦੀ ਸ਼ਰਤ ਲਾਈ ਹੋਈ ਹੈ। ਜਿਸ ਨਾਲ ਬਹੁਤ ਸਾਰੇ ਨਵੇਂ ਅਧਿਆਪਕ ਅਪਲਾਈ ਨਹੀਂ ਕਰ ਸਕਣਗੇ ਅਤੇ ਇਸ ਦੇ ਨਾਲ ਹੀ 4161 ਨਵ ਨਿਯੁਕਤ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਨਹੀਂ ਦਿੱਤਾ ਗਿਆ।

4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਆਗੂ ਬਲਕਾਰ ਸਿੰਘ ਮਘਾਣੀਆ ਅਤੇ ਦਲਵਿੰਦਰ ਸਿੰਘ ਨੇ ਕਿਹਾ ਕਿ 4161 ਮਾਸਟਰ ਕਾਡਰ ਅਧਿਆਪਕਾਂ ਨੂੰ ਵੀ ਇਹਨਾਂ ਆਮ ਬਦਲੀਆਂ ਵਿੱਚ ਮੌਕਾ ਦਿੱਤਾ ਜਾਵੇ ਕਿਉਂਕਿ ਜਿਆਦਾਤਰ ਅਧਿਆਪਕ ਆਪਣੇ ਘਰਾਂ ਤੋਂ 200-300 ਕਿਲੋਮੀਟਰ ਤੱਕ ਦੀ ਦੂਰੀ 'ਤੇ ਬੈਠੇ ਹਨ। ਇਹਨਾਂ ਅਧਿਆਪਕਾਂ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ।
ਮੌਜੂਦ ਅਧਿਆਪਕ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਆਪਣੇ ਬਿਆਨ ਵਿੱਚ ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਪੰਜਾਬ ਸਰਕਾਰ 4161 ਅਧਿਆਪਕਾਂ ਨੂੰ ਬਦਲੀ ਦਾ ਮੌਕਾ ਦੇਵੇ। ਇਸ ਮੌਕੇ ਵਰਿੰਦਰ ਕੌਰ, ਬਲਵਿੰਦਰ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਰਾਜਵਿੰਦਰ ਕੌਰ, ਇੰਦਰਪਾਲ ਕੌਰ ਆਦਿ ਹਾਜ਼ਿਰ ਮੈਂਬਰਾਂ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਬਾਕੀ ਅਧਿਆਪਕਾਂ ਵਾਂਗ 4161 ਅਧਿਆਪਕਾਂ ਨੂੰ ਵੀ ਆਮ ਬਦਲੀਆਂ ਵਿੱਚ ਮੌਕਾ ਦੇਵੇ।