ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਸ਼ੁਕਰਵਾਰ ਨੂੰ

ਮਾਹਿਲਪੁਰ, 20 ਜੁਲਾਈ - ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਗੜ ਸਿੰਘ ਜੀ ਪਿੰਡ ਟੂਟੋਮਜ਼ਾਰਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਨਾਗਰ ਸਿੰਘ ਜੀ ਅਤੇ ਸਮੂਹ ਸਾਧ ਸੰਗਤ ਪਿੰਡ ਟੂਟੋਮਜ਼ਾਰਾ ਨੇ ਦੱਸਿਆ ਕਿ ਇਸ ਦਿਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਮਾਹਿਲਪੁਰ, 20 ਜੁਲਾਈ - ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸਮੂਹ ਇਲਾਕਾ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਅੱਗੜ ਸਿੰਘ ਜੀ ਪਿੰਡ ਟੂਟੋਮਜ਼ਾਰਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਨਾਗਰ ਸਿੰਘ ਜੀ ਅਤੇ ਸਮੂਹ ਸਾਧ ਸੰਗਤ ਪਿੰਡ ਟੂਟੋਮਜ਼ਾਰਾ ਨੇ ਦੱਸਿਆ ਕਿ ਇਸ ਦਿਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।  ਇਸ ਤੋਂ ਇੱਕ ਦਿਨ ਪਹਿਲਾਂ 25 ਜੁਲਾਈ ਦਿਨ ਵੀਰਵਾਰ ਨੂੰ ਸ਼ਾਮੀ 7 ਤੋਂ 9 ਵਜੇ ਤੱਕ ਦੀਵਾਨ ਸੱਜਣਗੇ।  26 ਜੁਲਾਈ ਦਿਨ ਸ਼ੁਕਰਵਾਰ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ।  ਇਸ ਮੌਕੇ ਗਿਆਨੀ ਤਰਸੇਮ ਸਿੰਘ ਜੀ ਮੋਰਾਂਵਾਲੀ ਇੰਟਰਨੈਸ਼ਨਲ ਗੋਲਡ ਮੈਡਲਿਸਟ ਪੰਥਕ ਢਾਡੀ ਜਥਾ, ਭਾਈ ਸਾਹਿਬ ਭਾਈ ਹਰਜੋਤ ਸਿੰਘ ਜੀ ਜਖਮੀ ਜਲੰਧਰ ਵਾਲੇ, ਗਿਆਨੀ ਸੁਖਵੰਤ ਸਿੰਘ ਜੀ ਕਥਾਵਾਚਕ, ਭਾਈ ਹਰਭਜਨ ਸਿੰਘ ਜੀ ਸੋਤਲੇ ਵਾਲੇ, ਗਿਆਨੀ ਗੁਰਪ੍ਰੀਤ ਸਿੰਘ ਜੀ ਕਥਾ ਵਾਚਕ ਗੁਰਦੁਆਰਾ ਬਾਬਾ ਅਗੜ ਸਿੰਘ ਜੀ ਸ਼ਹੀਦ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥਾ ਅਤੇ ਭਾਈ ਸੁਖਦੇਵ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਬਾਬਾ ਅਗੜ ਸਿੰਘ ਜੀ ਸ਼ਹੀਦ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਚਰਨਾਂ ਨਾਲ ਜੋੜਨਗੇ, ਜੋ ਇਸ ਬ੍ਰਹਿਮੰਡ ਦੇ ਕਣ- ਕਣ ਵਿੱਚ ਮੌਜੂਦ ਹੈ।  ਜਥੇਦਾਰ ਬਾਬਾ ਨਾਗਰ ਸਿੰਘ ਜੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਗੁਰਮਤਿ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਜਿੱਥੇ ਸੰਗਤਾਂ ਨੂੰ ਮਹਾਂਪੁਰਸ਼ਾਂ ਦੇ ਪਰਉਪਕਾਰੀ ਜੀਵਨ ਤੋਂ ਜਾਣੂ ਕਰਵਾਉਣਾ ਹੈ, ਉਸ ਦੇ ਨਾਲ ਹੀ ਧੰਨ- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਮਿਲਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੋੜਨਾ ਹੈ।  ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਚੱਲੇਗਾ।  ਜਥੇਦਾਰ ਬਾਬਾ ਨਾਗਰ ਸਿੰਘ ਜੀ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।