ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ
ਐਸ ਏ ਐਸ ਨਗਰ, 13 ਮਾਰਚ - ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਸ਼ਿਵਜੋਤ ਫਾਰਮ ਐਂਡ ਰਿਜੋਰਟ (ਨੇੜੇ ਰਾਮਗੜ੍ਹ) ਵਿਖੇ ਪਿਕਨਿਕ ਦਾ ਆਯੋਜਨ ਕੀਤਾ ਗਿਆ।
ਐਸ ਏ ਐਸ ਨਗਰ, 13 ਮਾਰਚ - ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਸ਼ਿਵਜੋਤ ਫਾਰਮ ਐਂਡ ਰਿਜੋਰਟ (ਨੇੜੇ ਰਾਮਗੜ੍ਹ) ਵਿਖੇ ਪਿਕਨਿਕ ਦਾ ਆਯੋਜਨ ਕੀਤਾ ਗਿਆ।
ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੌਰਾਨ ਖੂਬਸੂਰਤ ਫਾਰਮ ਹਾਊਸ ਵਿੱਚ ਵੱਖ ਵੱਖ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ। ਇਸ ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਇਨਾਮ ਦਿੱਤੇ ਗਏ।
ਇਸ ਮੌਕੇ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਡਾਕਟਰ ਜੰਗ ਸਿੰਘ ਰਾਮਗੜ੍ਹੀਆ ਵਲੋਂ ਅਪਨੇ ਜਨਮ ਦਿਨ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਸ਼ੁਭ ਇੱਛਾਵਾਂ ਅਤੇ ਵਧਾਈਆਂ ਦਿੱਤੀਆਂ। ਐਸੋਸੀਏਸ਼ਨ ਵਲੋਂ ਮੈਂਬਰਾਂ ਲਈ ਵਿਸ਼ੇਸ਼ ਤੌਰ ਤੇ ਚਾਹ, ਪਕੌੜੇ, ਮਿਠਾਈ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ।
ਅਖੀਰ ਵਿੱਚ ਪ੍ਰਧਾਨ ਬ੍ਰਿਗੇਡੀਅਰ ਜਗਦੇਵ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਸz ਜਰਨੈਲ ਸਿੰਘ ਮੀਤ ਪ੍ਰਧਾਨ, ਸz ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਸz ਰਵਜੋਤ ਸਿੰਘ ਚੀਫ ਕਨਵੀਨਰ, ਸz ਹਰਜਿੰਦਰ ਸਿੰਘ ਸਕੱਤਰ ਈਵੈਂਟਸ, ਸz ਨਰਿੰਦਰ ਸਿੰਘ, ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।