
ਖਾਲਸਾ ਕਾਲਜ ਵਿੱਚ ਐਲੂਮਨੀ ਅਤੇ ਐਨ ਆਰ ਆਈ ਮੀਟ 20 ਮਾਰਚ ਨੂੰ
ਮਾਹਿਲਪੁਰ 16 ਮਾਰਚ:- ਸਿੱਖ ਐਜੂਕੇਸ਼ਨ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਤਹਿਤ ਰੱਖੇ ਸਮਾਰੋਹ 'ਐਲੂਮਨੀ ਅਤੇ ਐਨ ਆਰ ਆਈ ਮੀਟ' ਦਾ ਆਯੋਜਨ 20 ਮਾਰਚ ਨੂੰ ਬਾਅਦ ਦੁਪਹਿਰ ਤਿੰਨ ਵਜੇ ਕੀਤਾ ਜਾ ਰਿਹਾ ਹੈ ।
ਮਾਹਿਲਪੁਰ 16 ਮਾਰਚ:- ਸਿੱਖ ਐਜੂਕੇਸ਼ਨ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਤਹਿਤ ਰੱਖੇ ਸਮਾਰੋਹ 'ਐਲੂਮਨੀ ਅਤੇ ਐਨ ਆਰ ਆਈ ਮੀਟ' ਦਾ ਆਯੋਜਨ 20 ਮਾਰਚ ਨੂੰ ਬਾਅਦ ਦੁਪਹਿਰ ਤਿੰਨ ਵਜੇ ਕੀਤਾ ਜਾ ਰਿਹਾ ਹੈ । ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ ਡਾ ਪਰਵਿੰਦਰ ਸਿੰਘ ਅਤੇ ਐਲੂਮਨੀ ਐਸੋਸੀਏਸ਼ਨ ਦੇ ਇੰਚਾਰਜ ਪ੍ਰੋਫ਼ੈਸਰ ਤਜਿੰਦਰ ਸਿੰਘ ਨੇ ਦੱਸਿਆ ਕਿ ਐਲੂਮਨੀ ਅਤੇ ਐਨ ਆਰ ਆਈ ਮੀਟ ਮੌਕੇ ਕਾਲਜ ਤੋਂ ਸਿੱਖਿਆ ਹਾਸਿਲ ਕਰਕੇ ਦੇਸ਼ਾਂ ਵਿਦੇਸ਼ਾਂ ਅੰਦਰ ਵੱਖ ਵੱਖ ਖੇਤਰਾਂ ਵਿੱਚ ਸਥਾਪਿਤ ਹੋਏ ਪੁਰਾਣੇ ਵਿਦਿਆਰਥੀ ਆਪਣੀਆਂ ਕਾਲਜ ਨਾਲ ਜੁੜੀਆਂ ਯਾਦਾਂ ਤਾਜ਼ੀਆਂ ਕਰਨਗੇ । ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਸ਼ਿਰਕਤ ਕਰ ਰਹੇ ਹਨ ਅਤੇ ਸਮਾਰੋਹ ਦੀ ਪ੍ਰਧਾਨਗੀ ਐਨ ਆਰ ਆਈ ਸਭਾ ਪੰਜਾਬ ਦੇ ਪ੍ਰਧਾਨ ਪਰਵਿੰਦਰ ਕੌਰ ਬੰਗਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਐਲੂਮਨੀ ਮੀਟ ਦੀ ਸ਼ਾਮ ਇੱਕ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਾਲਜ ਤੋਂ ਪੜ੍ਹੇ ਪੁਰਾਣੇ ਵਿਦਿਆਰਥੀਆਂ ਨੂੰ ਐਲੂਮਨੀ ਅਤੇ ਐਨ ਆਰ ਆਈ ਮੀਟ ਸਮਾਰੋਹ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।
