ਜਗਤਪੁਰ ਤੋਂ ਸ਼੍ਰੀ ਅਮ੍ਰਿਤਸਰ ਸਾਹਿਬ ਅਤੇ ਦਮਦਮਾ ਸਾਹਿਬ ਲਈ ਕੁਲਜੀਤ ਸਿੰਘ ਸਰਹਾਲ ਨੇ ਬੱਸ ਰਵਾਨਾ ਕੀਤੀ

ਨਵਾਂਸ਼ਹਿਰ - ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਜਗਤਪੁਰ ਤੋਂ ਸ਼੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਸ਼੍ਰੀ ਦਮਦਮਾ ਸਾਹਿਬ ਲਈ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਾਈਸ ਚੇਅਰਮੈਨ ਵਾਟਰ ਰਿਸੋਰਸਿਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ।

ਨਵਾਂਸ਼ਹਿਰ - ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਜਗਤਪੁਰ ਤੋਂ ਸ਼੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਸ਼੍ਰੀ ਦਮਦਮਾ ਸਾਹਿਬ ਲਈ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਾਈਸ ਚੇਅਰਮੈਨ ਵਾਟਰ ਰਿਸੋਰਸਿਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ। ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਹਨਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਸ਼ਰਧਾਲੂਆਂ ਨੂੰ ਸਾਰੀਆਂ ਸਹੂਲਤਾਂ ਮੁਫਤ ਉਪਲਬੱਧ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਇਸ ਮੌਕੇ ਐਸ ਡੀ ਐਮ ਕ੍ਰਿਸ਼ਨ ਦੁੱਗਲ, ਇੰਸਪੈਕਟਰ ਰੋਡਵੇਜ ਅਸ਼ੋਕ ਕੁਮਾਰ ਭਾਟੀਆ, ਇੰਸਪੈਕਟਰ ਰੋਡਵੇਜ ਰਣਜੀਤ ਸਿੰਘ, ਸੁਪਰਡੈਂਟ ਬਲਦੇਵ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਨਾਣਾ, ਬਲਾਕ ਪ੍ਰਧਾਨ ਸੁਰਿੰਦਰ ਢੀਂਡਸਾ, ਕਸ਼ਮੀਰ ਸਿੰਘ, ਕੇਵਲ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਜੀਵਨ ਸਿੰਘ, ਸਰਬਜੀਤ ਸਿੰਘ ਬੱਲਾ, ਮਾਸਟਰ ਸੁੱਚਾ ਸਿੰਘ, ਰਾਮਪਾਲ ਸਿੰਘ ਪੋਲਾ, ਕਮਲਜੀਤ ਸਿੰਘ, ਧਨਵੰਤ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਪਿੰਦੀ, ਨਵਜੋਤ ਸਿੰਘ ਸੋਮਾ ਤੇ ਪੰਚ ਰਣਜੀਤ ਸਿੰਘ ਹਾਜਰ ਸਨ।