पातड़ा पुलिस ने 25 ग्राम हेरोइन के साथ 2 लोगों को गिरफ्तार किया
ਪਟਿਆਲਾ, 25 ਜੂਨ - ਯਸ਼ਪਾਲ ਸ਼ਰਮਾ ਮੁੱਖ ਅਫਸਰ ਥਾਣਾ ਪਾਤੜਾਂ ਦੀ ਟੀਮ ਵੱਲੋਂ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਖਬਰੀ ਮਗਰੋਂ ਏ.ਐਸ.ਆਈ. ਗੁਰਦੇਵ ਸਿੰਘ ਥਾਣਾ ਪਾਤੜਾਂ ਸਮੇਤ ਪੁਲਿਸ ਪਾਰਟੀ ਨੇ ਸੰਗਰੂਰ-ਪਾਤੜਾਂ ਹਾਈਵੇ ਟੀ-ਪੁਆਇੰਟ ਨਿਆਲ ਬਾਈਪਾਸ ਨੇੜੇ ਛਾਪਾ ਮਾਰਿਆ ਤਾਂ 2 ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਇਨ੍ਹਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਦੁਗਾਲ ਕਲਾਂ ਵਜੋਂ ਕੀਤੀ ਗਈ। ਇਨ੍ਹਾਂ ਦੇ ਕਬਜ਼ੇ 'ਚੋਂ 25 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਦੋਸ਼ੀਆਂ ਦੱਸਿਆ ਕਿ ਉਹ ਇਹ ਹੈਰੋਇਨ ਹਰਿਆਣਾ ਵਿੱਚੋਂ ਲਿਆ ਕੇ ਅੱਗੇ ਗਾਹਕਾਂ ਨੂੰ ਵੇਚਦੇ ਹਨ । ਦੋਵਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਪਾਤੜਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਮਗਰੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।