ਪਟਿਆਲਾ 'ਚ ਫਲੈਗ ਮਾਰਚ ਕੱਢਿਆ, ਨੀਮ ਫੌਜੀ ਬਲਾਂ ਦੀ ਕੰਪਨੀ ਤਾਇਨਾਤ

ਪਟਿਆਲਾ, 16 ਮਾਰਚ - ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਤੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਵਧਾਉਣ ਦੇ ਉਦੇਸ਼ ਨਾਲ ਪੁਲਿਸ ਵੱਲੋਂ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।

ਪਟਿਆਲਾ, 16 ਮਾਰਚ - ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਤੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਵਧਾਉਣ ਦੇ ਉਦੇਸ਼ ਨਾਲ ਪੁਲਿਸ ਵੱਲੋਂ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐਸ ਪੀ ਸਿਟੀ ਮੁਹੱਮਦ ਸਰਫਰਾਜ਼ ਆਲਮ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਮੁੱਖ ਖੇਤਰਾਂ ਵਿੱਚੋਂ ਫਲੈਗ ਮਾਰਚ ਗੁਜ਼ਰਿਆ। ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੌਕੇ ਸੁਰੱਖਿਆ ਵਧਾਉਣ ਲਈ ਨੀਮ ਫੌਜੀ ਬਲਾਂ ਦੀ ਇੱਕ ਕੰਪਨੀ ਪਹਿਲਾਂ ਹੀ ਜ਼ਿਲ੍ਹੇ ਵਿੱਚ ਪਹੁੰਚ ਚੁੱਕੀ ਹੈ। ਅੰਤਰ-ਰਾਜੀ ਅਤੇ ਸ਼ਹਿਰ ਵਿਚਲੇ ਨਾਕਿਆਂ 'ਤੇ ਚੌਵੀ ਘੰਟੇ ਚੌਕਸੀ ਰਹੇਗੀ।