
ਮੁਕੇਰੀਆਂ ਦੇ ਪਿੰਡ ਮਨਸੂਰ ਵਿੱਚ ਗੈਂਗਸਟਰ -ਪੁਲਿਸ ਮੁਕਾਬਲੇ ਵਿਚ ਪੁਲਿਸ ਕਾਂਸਟੇਬਲ ਸ਼ਹੀਦ।
ਮੁਕੇਰੀਆਂ ਦੇ ਪਿੰਡ ਮਨਸੂਰਪੁਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਰਾਣਾ ਨਾਂ ਦੇ ਇੱਕ ਗੈਂਗਸਟਰ ਨੂੰ ਫੜਨ ਲਈ ਹੁਸ਼ਿਆਰਪੁਰ ਤੋਂ ਸੀ ਏ ਸਟਾਫ ਦੀ ਇੱਕ ਟੀਮ ਉਸਦੇ ਘਰ ਪਹੁੰਚੀ ਸੀ। ਜਿਵੇਂ ਹੀ ਉਸਨੂੰ ਫੜਨ ਲਈ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਸੁਖਵਿੰਦਰ ਸਿੰਘ ਰਾਣਾ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅੰਮ੍ਰਿਤ ਪਾਲ ਸਿੰਘ ਦੇ ਗੋਲੀਆਂ ਲੱਗੀਆਂ ਅਤੇ ਜਖਮੀ ਹਾਲਤ ਵਿੱਚ ਉਸਨੂੰ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁਕੇਰੀਆਂ ਦੇ ਪਿੰਡ ਮਨਸੂਰਪੁਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਰਾਣਾ ਨਾਂ ਦੇ ਇੱਕ ਗੈਂਗਸਟਰ ਨੂੰ ਫੜਨ ਲਈ ਹੁਸ਼ਿਆਰਪੁਰ ਤੋਂ ਸੀ ਏ ਸਟਾਫ ਦੀ ਇੱਕ ਟੀਮ ਉਸਦੇ ਘਰ ਪਹੁੰਚੀ ਸੀ। ਜਿਵੇਂ ਹੀ ਉਸਨੂੰ ਫੜਨ ਲਈ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਸੁਖਵਿੰਦਰ ਸਿੰਘ ਰਾਣਾ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅੰਮ੍ਰਿਤ ਪਾਲ ਸਿੰਘ ਦੇ ਗੋਲੀਆਂ ਲੱਗੀਆਂ ਅਤੇ ਜਖਮੀ ਹਾਲਤ ਵਿੱਚ ਉਸਨੂੰ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੀ ਜਾਣਕਾਰੀ ਅਨੁਸਾਰ ਗੈਂਗਸਟਰ ਰਾਣਾ ਪੁਲਿਸ ਤੇ ਫਾਇਰਿੰਗ ਕਰਨ ਉਪਰੰਤ ਫਰਾਰ ਹੈ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ। ਪੁਲਿਸ ਤਫਤੀਸ਼ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਵਿਅਕਤੀ ਖਿਲਾਫ ਪਹਿਲੇ ਤੋਂ ਹੀ ਥਾਣਾ ਮੁਕੇਰੀਆਂ ਵਿਖੇ 302 ਦੇ ਦੋ ਪਰਚੇ ਦਰਜ ਹਨ। ਪੂਰੇ ਇਲਾਕੇ ਵਿੱਚ ਇਸ ਘਟਨਾ ਦੀ ਦਹਿਸ਼ਤ ਹੈ ਤੇ ਲੋਕ ਡਰੇ ਹੋਏ ਮਹਿਸੂਸ ਕਰ ਰਹੇ ਹਨ। ਪੂਰੇ ਇਲਾਕੇ ਨੂੰ ਸੀਲ ਕਰਕੇ ਗੈਂਗਸਟਰ ਸੁਖਵਿੰਦਰ ਰਾਣਾ ਦੀ ਭਾਲ ਕੀਤੀ ਜਾ ਰਹੀ ਹੈ।
