ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ),ਸ਼ਹੀਦ ਭਗਤ ਸਿੰਘ ਨਗਰ ਦਾ ਸਵਾਗਤ ਕੀਤਾ

ਨਵਾਂਸ਼ਹਿਰ,18 ਮਾਰਚ -ਪਿਛਲੇ ਦਿਨੀ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀਆਂ ਪੀ ਈ ਐਸ ਕੇਡਰ ਦੀਆਂ ਪੱਦ ਉੰਨਤੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ ਜ਼ਿਲ੍ਹਾ ਲੁਧਿਆਣਾ ਤੋਂ ਪੱਦ ਉੰੰਨਤ ਹੋਣ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ), ਸ਼ਹੀਦ ਭਗਤ ਸਿੰਘ ਵਿਖੇ ਮੈਡਮ ਰਵਿੰਦਰ ਕੌਰ ਨੇ ਕਾਰਜਭਾਗ ਸੰਭਾਲ ਲਿਆ ਸੀ। ਉਨ੍ਹਾਂ ਦਾ ਅੱਜ ਜ਼ਿਲ੍ਹਾ ਅਤੇ ਬਲਾਕ ਅਧਿਆਕਾਰੀਆਂ ਵਲੋਂ ਸਵਾਗਤ ਕੀਤਾ ਗਿਆ।

ਨਵਾਂਸ਼ਹਿਰ,18 ਮਾਰਚ -ਪਿਛਲੇ ਦਿਨੀ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀਆਂ ਪੀ ਈ ਐਸ ਕੇਡਰ ਦੀਆਂ ਪੱਦ ਉੰਨਤੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ ਜ਼ਿਲ੍ਹਾ ਲੁਧਿਆਣਾ ਤੋਂ ਪੱਦ ਉੰੰਨਤ ਹੋਣ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ), ਸ਼ਹੀਦ ਭਗਤ ਸਿੰਘ ਵਿਖੇ ਮੈਡਮ ਰਵਿੰਦਰ ਕੌਰ ਨੇ ਕਾਰਜਭਾਗ ਸੰਭਾਲ ਲਿਆ ਸੀ। ਉਨ੍ਹਾਂ ਦਾ ਅੱਜ ਜ਼ਿਲ੍ਹਾ ਅਤੇ ਬਲਾਕ ਅਧਿਆਕਾਰੀਆਂ ਵਲੋਂ ਸਵਾਗਤ ਕੀਤਾ ਗਿਆ। ਮੈਡਮ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾਂ ਬੱਚਿਆਂ ਦੀ ਪੜ੍ਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਅਤੇ ਕੁਆਲਟੀ ਦੀ ਸਿੱਖਿਆ ਦੇਣਾ ਸਾਡੀ ਸਾਰਿਆਂ ਦੀ ਜੁੰਮੇਵਾਰੀ ਹੈ। ਇਸ ਲਈ ਸਾਰੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਆਪਣਾ ਫ਼ਰਜ਼ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਆਦਰਸ਼ ਚੋਣ ਜਾਬਤਾ ਲੱਗ ਚੁੱਕਿਆ ਹੈ। ਸਾਨੂੰ ਸਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਕਿ ਵੋਟਾਂ ਦੇ ਕੰਮ ਦੇ ਨਾਲ-ਨਾਲ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਨੂੰ ਵੀ ਜਾਰੀ ਰੱਖਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਇਮਤਿਹਾਨ ਲੈਕੇ ਨਤੀਜਾ ਤਿਆਰ ਕਰਨਾ, ਸਮੇਂ ਸਿਰ ਬੱਚਿਆਂ ਨੂੰ ਕਿਤਾਬਾਂ ਦੇਣੀਆਂ,ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਸਰਕਾਰੀ ਸਕੂਲ ਦੀ ਇਮਾਰਤ ਵਿੱਚ ਜਾਂ ਸਕੂਲ ਦੀ ਚਾਰਦੀਵਾਰੀ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਬੈਨਰ ਜਾ ਪੋਸਟਰ ਨਹੀਂ ਲੱਗਿਆ ਹੋਣਾ ਚਾਹੀਦਾ । ਇਸ ਤੋਂ ਇਲਾਵਾ ਕਿਸੇ ਵੀ ਸਕੂਲ ਵਿੱਚ ਕੋਈ ਰਾਜਨੀਤਿਕ ਜਲਸਾ ਜਾ ਕੋਈ ਹੋਰ ਗਤੀਵਿਧੀ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਕੋਈ ਅਧਿਆਪਕ ਜਾ ਅਧਿਕਾਰੀ ਅਜਿਹੀ ਗਤੀਵਿਧੀ ਵਿੱਚ ਭਾਗ ਲਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਦੇ ਸਰਵ ਪੱਖੀ ਵਿਕਾਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ।ਮੈਡਮ ਦਾ ਸਵਾਗਤ ਕਰਨ ਵਾਲਿਆਂ ਵਿੱਚ ਵਰਿੰਦਰ ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ),ਸ਼ਭਸ ਨਗਰ,ਗੁਰਪਾਲ ਸਿੰਘ,ਰਣਜੀਤ,ਬਾਲ ਕਿਸ਼ਨ ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਸਤਨਾਮ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਮਿਸ਼ਨ ਸਮਰੱਥ,ਗੁਰਦਿਆਲ ਸਿੰਘ ਜ਼ਿਲ੍ਹਾ ਨੋਡਲ ਏਕ ਭਾਰਤ ਸ਼੍ਰੇਸ਼ਠ ਭਾਰਤ,ਨੀਲ ਕਮਲ ਜ਼ਿਲ੍ਹਾ ਟੈਕਟਸ ਬੁੱਕ,ਉਂਕਾਰ ਸਿੰਘ ਬੀ ਐਨ ਓ ਆਦਿ ਹਾਜ਼ਰ ਸਨ।