
ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਹਰ ਵਰਗ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ
ਭੁਨਰਹੇੜੀ/ਪਟਿਆਲਾ, 20 ਮਾਰਚ - ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੇ ਪਿਤਾ ਅਵਤਾਰ ਸਿੰਘ ਪਰੌੜ, ਜੋ ਪਿਛਲੇ ਦਿਨੀਂ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਸਵਰਗਵਾਸ ਹੋ ਗਏ ਸਨ, ਨਮਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਭੁਨਰਹੇੜੀ ਵਿਖੇ ਅੰਤਿਮ ਅਰਦਾਸ ਮੌਕੇ ਉਨ੍ਹਾਂ ਨੂੰ ਵੱਖ ਵੱਖ ਰਾਜਨੀਤਕ ਪਾਰਟੀਆਂ, ਆੜ੍ਹਤੀ ਐਸੋਸੀਏਸ਼ਨਾਂ, ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਰ ਬੁਲਾਰੇ ਨੇ ਕਿਹਾ ਕਿ ਅਵਤਾਰ ਸਿੰਘ ਪਰੌੜ ਬੇਹੱਦ ਨਫੀਸ ਤੇ ਦਰਵੇਸ਼ ਇਨਸਾਨ ਸਨ।
ਭੁਨਰਹੇੜੀ/ਪਟਿਆਲਾ, 20 ਮਾਰਚ - ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੇ ਪਿਤਾ ਅਵਤਾਰ ਸਿੰਘ ਪਰੌੜ, ਜੋ ਪਿਛਲੇ ਦਿਨੀਂ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਸਵਰਗਵਾਸ ਹੋ ਗਏ ਸਨ, ਨਮਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਭੁਨਰਹੇੜੀ ਵਿਖੇ ਅੰਤਿਮ ਅਰਦਾਸ ਮੌਕੇ ਉਨ੍ਹਾਂ ਨੂੰ ਵੱਖ ਵੱਖ ਰਾਜਨੀਤਕ ਪਾਰਟੀਆਂ, ਆੜ੍ਹਤੀ ਐਸੋਸੀਏਸ਼ਨਾਂ, ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਰ ਬੁਲਾਰੇ ਨੇ ਕਿਹਾ ਕਿ ਅਵਤਾਰ ਸਿੰਘ ਪਰੌੜ ਬੇਹੱਦ ਨਫੀਸ ਤੇ ਦਰਵੇਸ਼ ਇਨਸਾਨ ਸਨ। ਇਸ ਮੌਕੇ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਪਰਨੀਤ ਕੌਰ ਲੋਕ ਸਭਾ ਮੈਂਬਰ, ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ, ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ.ਆਰ.ਟੀ.ਸੀ., ਸਿਮਰਨਜੀਤ ਕੌਰ ਪਠਾਣਮਾਜਰਾ, ਹਰਦਿਆਲ ਸਿੰਘ ਕੰਬੋਜ ਸਾਬਕਾ ਵਿਧਾਇਕ, ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ, ਸਿਮਰਨਜੀਤ ਕੌਰ ਪਠਾਣਮਾਜਰਾ, ਚੌਧਰੀ ਨਿਰਮਲ ਸਿੰਘ ਭੱਟੀਆਂ, ਤੇਜਿੰਦਰਪਾਲ ਸਿੰਘ ਸੰਧੂ, ਮਨਜੀਤ ਸਿੰਘ ਨਾਰੰਗ, ਤਰਸੇਮ ਸੈਣੀ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਰਵਿੰਦਰ ਸਿੰਘ ਚੀਮਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਗੁਰਦੀਪ ਸਿੰਘ ਮੰਡੀ ਬੋਰਡ, ਸਤਨਾਮ ਸਿੰਘ ਬਹਿਰੂ, ਨਰਿੰਦਰ ਸਿੰਘ ਲੇਹਲਾਂ, ਬੂਟਾ ਸਿੰਘ ਸ਼ਾਦੀਪੁਰ, ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ, ਰਣਧੀਰ ਸਿੰਘ ਕਲੇਰ, ਵਿਜੈ ਕਾਲੜਾ, ਜੋਗਿੰਦਰ ਸਿੰਘ ਕਾਕੜਾ, ਜਨਕ ਰਾਜ ਕਲਵਾਣੂ, ਤਮਨਰਾਜ ਸਿੰਘ ਪੋਤਰਾ ਲਾਲ ਸਿੰਘ, ਗੁਰਸ਼ਰਨ ਕੌਰ ਰੰਧਾਵਾ, ਸਵਿੰਦਰ ਕੌਰ ਧੰਜੂ, ਰਾਜਾ ਧੰਜੂ, ਸੰਦੀਪ ਸੋਨੀ ਪੀ.ਏ., ਡਾ. ਗੁਰਮੀਤ ਬਿੱਟੂ ਉਪ ਚੇਅਰਮੈਨ, ਦਮੋਦਰ ਸਿੰਘ, ਸਵਿੰਦਰ ਸਿੰਘ ਚਾਚਾ, ਮੋਹਣ ਸਿੰਘ ਕਰਤਾਰਪੁਰ, ਰਾਜਵਿੰਦਰ ਸਿੰਘ ਹਡਾਣਾ ਪ੍ਰਧਾਨ ਆੜ੍ਹਤੀ ਐਸੋ. ਦੇਵੀਗੜ੍ਹ, ਭੁਪਿੰਦਰ ਸਿੰਘ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਕ ਸਬੰਧੀ ਤੇ ਇਲਾਕਾ ਨਿਵਾਸੀ ਸ਼ਾਮਲ ਸਨ।
