
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਵੈ ਇੱਛਕ ਖੂਨਦਾਨ ਕੈਂਪ ਅੱਜ
ਮਾਹਿਲਪੁਰ, (22 ਮਾਰਚ ) - ਉਪਕਾਰ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ( ਰਜਿ ) ਗੜਸ਼ੰਕਰ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਅਗਵਾਈ ਵਿੱਚ ਸਵੈ ਇਛਕ ਖੂਨਦਾਨ ਕੈਂਪ 23 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮੀ 4 ਵਜੇ ਤੱਕ ਹੋਟਲ ਯੋਕੋਹਾਮਾ ਬੰਗਾ ਰੋਡ ਗੜਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ।
ਮਾਹਿਲਪੁਰ, (22 ਮਾਰਚ ) - ਉਪਕਾਰ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ( ਰਜਿ ) ਗੜਸ਼ੰਕਰ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਅਗਵਾਈ ਵਿੱਚ ਸਵੈ ਇਛਕ ਖੂਨਦਾਨ ਕੈਂਪ 23 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮੀ 4 ਵਜੇ ਤੱਕ ਹੋਟਲ ਯੋਕੋਹਾਮਾ ਬੰਗਾ ਰੋਡ ਗੜਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਖੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਕੈਂਪ ਦੇ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਨੂੰ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਜਾਦਾ ਹੈ।
