
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਂਟ
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ।
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਅੱਗੇ ਕੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਵਲੋਂ ਕੀਤੀਆਂ ਕੁਰਬਾਨੀਆਂ ਕਰਕੇ ਹੀ ਅਸੀ ਵੋਟ ਪਾਉਣ ਯੋਗ ਹੋਏ ਹਾਂ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।
