ਪੋਜੇਵਾਲ ਪੁਲਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੜੋਆ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾ ਦੇ ਸਦਕਾ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਦੇ ਮੁਤਾਬਿਕ ਸਥਾਨਕ ਪੁਲਸ ਵਲੋਂ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੇ ਲਈ ਸਬ ਡਵੀਜ਼ਨ ਬਲਾਚੋਰ ਦੇ ਡੀ ਐਸ ਪੀ ਸ਼ਾਮ ਸੁੰਦਰ ਦੀ ਅਗੁਵਾਈ ਹੇਠ ਪੋਜੇਵਾਲ ਪੁਲਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਪੋਜੇਵਾਲ ਦੇ ਮੁਖੀ ਐਸ ਆਈ ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ ਐਸ ਜਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਮਹਾਰਾਜ ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਦੇ ਨਜਦੀਕ ਨਾਕੇਬੰਦੀ ਕੀਤੀ ਹੋਈ ਸੀ। ਕਾਲਜ ਦੇ ਗਰਾਊਂਡ ਦੇ ਨਜ਼ਦੀਕ ਇੱਕ ਅਣਪਛਾਤਾ ਨੋਜਵਾਨ ਘੁੰਮ ਰਿਹਾ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕਿ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਵੱਲੋਂ ਮੋਕੇ ਤੇ ਨੋਜਵਾਨ ਨੂੰ ਕਾਬੂ ਕਰ ਲਿਆ। ਜਦੋਂ ਉਕਤ ਨੋਜਵਾਨ ਦੀ ਸ਼ੱਕ ਦੇ ਅਧਾਰ ਤੇ ਤਲਾਸ਼ੀ ਲਈ ਤਾਂ ਉਸ ਦੇ ਕੋਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੋਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਸਪੁੱਤਰ ਪ੍ਰੇਮ ਸਿੰਘ ਪਿੰਡ ਲੋਧੀਪੁਰ ਥਾਣਾ ਆਨੰਦਪੁਰਸਾਹਿਬ ਜ਼ਿਲ੍ਹਾ ਰੂਪਨਗਰ ਵਜੋ ਹੋਈ। ਪੁਲਿਸ ਪਾਰਟੀ ਨੇ ਨੋਜਵਾਨ ਨੂੰ ਮੌਕੇ ਤੇ ਕਾਬੂ ਕਰਕੇ ਉਸਦੇ ਖਿਲਾਫ ਮੁੱਕਦਮਾ ਨੰਬਰ 15 ਅ:/ਧ: 21-61-85 ਐਨ ਡੀ ਪੀ ਐਸ ਐਕਟ ਤਹਿਤ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ।