ਡਿਪਟੀ ਕਮਿਸ਼ਨਰ ਨੇ ਮੈੜੀ ਹਾਦਸੇ ਦੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ

ਊਨਾ, 25 ਮਾਰਚ:- ਡਿਪਟੀ ਕਮਿਸ਼ਨਰ ਜਤਿਨ ਲਾਲ ਮੈੜੀ ਹਾਦਸੇ ਵਿੱਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਊਨਾ ਖੇਤਰੀ ਹਸਪਤਾਲ ਪੁੱਜੇ। ਉਨ੍ਹਾਂ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਸਾਰੇ ਜ਼ਖਮੀਆਂ ਦੀ ਸਹੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ।

ਤੁਰੰਤ ਰਾਹਤ ਵਜੋਂ, ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25,000 ਰੁਪਏ ਅਤੇ ਜ਼ਖਮੀਆਂ ਨੂੰ 10,000 ਰੁਪਏ ਦਿੱਤੇ।

ਊਨਾ, 25 ਮਾਰਚ:- ਡਿਪਟੀ ਕਮਿਸ਼ਨਰ ਜਤਿਨ ਲਾਲ ਮੈੜੀ ਹਾਦਸੇ ਵਿੱਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਊਨਾ ਖੇਤਰੀ ਹਸਪਤਾਲ ਪੁੱਜੇ। ਉਨ੍ਹਾਂ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਸਾਰੇ ਜ਼ਖਮੀਆਂ ਦੀ ਸਹੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ।
ਤੁਹਾਨੂੰ ਦੱਸ ਦੇਈਏ ਕਿ ਸੋਮਵਾਰ (25 ਮਾਰਚ) ਸਵੇਰੇ 5.30 ਵਜੇ ਮੈੜੀ ਮੇਲੇ 'ਚ ਚਰਨ ਗੰਗਾ 'ਚ ਪਵਿੱਤਰ ਇਸ਼ਨਾਨ ਦੌਰਾਨ ਪਹਾੜੀ ਤੋਂ ਮਲਬਾ ਡਿੱਗਣ ਕਾਰਨ ਹੋਏ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 7 ਹੋਰ ਜ਼ਖਮੀ ਹੋ ਗਏ। ਤਿੰਨ ਗੰਭੀਰ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਅਤੇ ਬਾਕੀਆਂ ਦਾ ਅੰਬ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਦਸੇ ਵਿੱਚ ਮ੍ਰਿਤਕਾਂ ਨੂੰ 25-25 ਹਜ਼ਾਰ ਰੁਪਏ ਅਤੇ ਜ਼ਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ।
ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਰੋਡੀਕਾਪੁਰ ਜ਼ਿਲ੍ਹਾ ਫ਼ਰੀਦਕੋਟ ਅਤੇ ਬਲਬੀਰ ਚੰਦ ਪੁੱਤਰ ਬੱਤਨਾ ਰਾਮ ਵਾਸੀ ਫ਼ਰੀਦਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਇਸ ਤੋਂ ਇਲਾਵਾ ਹਸਪਤਾਲ ਊਨਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਘੁਬੀਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਰੋਡੀ ਕਪੂਰਾ ਜ਼ਿਲ੍ਹਾ ਫਰੀਦਕੋਟ ਉਮਰ 30 ਸਾਲ ਨੂੰ ਪੀ.ਜੀ.ਆਈ. ਜਦੋਂਕਿ ਬਲਵੀਰ ਸਿੰਘ ਪੁੱਤਰ ਬਾਲਾ ਰਾਮ ਵਾਸੀ ਨਿਡਾਣਾ ਡਾਕਖਾਨਾ ਖੇੜ ਜ਼ਿਲ੍ਹਾ ਜੀਂਦ ਹਰਿਆਣਾ ਅਤੇ ਸਾਧੂਰਾਮ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਤੇ ਡਾਕਖਾਨਾ ਪਾਲੀ ਤਹਿਸੀਲ ਜੁਲਾਣਾ ਜ਼ਿਲ੍ਹਾ ਜੀਂਦ ਹਰਿਆਣਾ ਸਿਵਲ ਹਸਪਤਾਲ ਊਨਾ ਵਿੱਚ ਜ਼ੇਰੇ ਇਲਾਜ ਹਨ।
ਹਸਪਤਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਵਿੱਚ ਗੋਵਿੰਦ ਪੁੱਤਰ ਦੇਵ ਰਾਜ ਵਾਸੀ ਬਰਨਾਲਾ, ਧਰਮਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸੋਲ ਜ਼ਿਲ੍ਹਾ ਤਰਨਤਾਰਨ, ਹਰਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਅੰਮ੍ਰਿਤਸਰ, ਬਬਲੂ ਪੁੱਤਰ ਲਾਲੀ ਵਾਸੀ ਮੌੜ ਜ਼ਿਲ੍ਹਾ ਲੁਧਿਆਣਾ ਸ਼ਾਮਲ ਹਨ। ਪਿੰਦਰ ਬਰਾੜ ਅੰਮ੍ਰਿਤਸਰ ਅਤੇ ਅੰਗਰੇਜ਼ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭਾਰਦ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦਾ ਅੰਬ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਐਸਡੀਐਮ ਅੰਬ ਵਿਵੇਕ ਮਹਾਜਨ ਨੇ ਦੱਸਿਆ ਕਿ ਡੰਗਾ ਡਿੱਗਣ ਵਾਲੀ ਥਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸ਼ਰਧਾਲੂਆਂ ਲਈ ਇਸ਼ਨਾਨ ਕਰਨ ਲਈ ਵੱਖਰੇ ਪ੍ਰਬੰਧ ਕੀਤੇ ਗਏ ਹਨ।