ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ
ਹੁਸ਼ਿਆਰਪੁਰ - ਲੋਕ ਸਭਾ ਚੋਣਾਂ-2024 ਲਈ ਮਤਦਾਨ ਨੂੰ ਲੈ ਕੇ ਜਿਥੇ ਨੌਜਵਾਨ ਵਰਗ ਉਤਸ਼ਾਹਿਤ ਹੈ, ਉਥੇ ਉਨ੍ਹਾਂ ਤੋਂ ਵੀ ਕਿਤੇ ਵੱਧ ਉਤਸ਼ਾਹਿਤ ਸੀਨੀਅਰ ਸਿਟੀਜ਼ਨਸ ਹਨ। ਕੁਝ ਅਜਿਹਾ ਹੀ ਨਜ਼ਾਰਾ ਹੁਸ਼ਿਆਰਪੁਰ ਦੇ ਸਮਾਰਟ ਸਿਟੀਜ਼ਨ ਲਿਵਿੰਗ ਸੈਂਟਰ ‘ਸੰਜੀਵਨੀ ਸ਼ਰਣਮ’ ਵਿਖੇ ਵੇਖਣ ਨੂੰ ਮਿਲਿਆ, ਜਿਥੇ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਵਿਸ਼ੇਸ਼ ਮੌਕੇ ’ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਸ਼ਿਰਕਤ ਕੀਤੀ ਅਤੇ ਸੀਨੀਅਰ ਸਿਟੀਜ਼ਨਸ ਨੂੰ 1 ਜੂਨ 2024 ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ਼ਰਣਮ ਮੈਂਬਰਾਂ ਵਿਚ ਤ੍ਰਿਪਤਾ ਸੂਦ, ਨੀਤਾ ਸੂਦ, ਪ੍ਰਮੋਦ ਸੂਦ ਅਤੇ ਐਡਵੋਕੇਟ ਹਰੀਸ਼ ਐਰੀ ਨੇ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ।

ਸੰਜੀਵਨੀ ਸ਼ਰਣਮ ਦੀ ਪ੍ਰਧਾਨ ਸੰਗੀਤਾ ਮਿੱਤਲ ਦੀ ਅਗਵਾਈ ਵਿਚ ਚਲਾਏ ਜਾ ਰਹੇ ਇਸ ਸਮਾਰਟ ਸਿਟੀਜ਼ਨ ਲਿਵਿੰਗ ਸੈਂਟਰ ਵਿਚ ਸੀਨੀਅਰ ਸਿਟੀਜ਼ਨਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸਨਰ ਨੇ ਕਿਾ ਕਿ ਲੋਕਤੰਤਰ ਦੇ ਇਸ ਮਹਾਪਰਵ ਵਿਚ 18 ਸਾਲ ਦੇ ਨੌਜਵਾਨਾਂ ਤੋਂ ਲੈ ਕੇ ਸੀਨੀਅਰ ਸਿਟੀਜ਼ਨਸ ਦਾ ਇਕੱਠਿਆਂ ਮਿਲ ਕੇ ਦੇਸ਼ ਦੀ ਮਜ਼ਬੂਤੀ ਲਈ ਕੀਤਾ ਜਾਣ ਵਾਲਾ ਇਕ ਅਨੂਠਾ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਾਰੇ ਵੋਟਰ ਲੋਕਤੰਤਰ ਦੇ ਇਸ ਮਹਾਪਰਵ ਵਿਚ ਸਹਿਭਾਗੀ ਬਣਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚਣਾਂ ਦੀਆਂ ਤਿਆਰੀਆਂ ਵਿਚ ਜੁੱਟਿਆ ਹੋਇਆ ਹੈ, ਜਿਸ ਵਿਚ ਇਕ-ਇਕ ਵੋਟਰ ਦਾ ਮਹੱਤਵ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਜਿਹੇ ਵੋਟਰ, ਜੋ ਦਿਵਿਆਂਗ ਜਾਂ 85 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਫਾਰਮ 12-ਡੀ ਵਿਚ ‘ਵੋਟ ਫਰਾਮ ਹੋਮ’ ਲਈ ਆਪਣੀ ਸਹਿਮਤੀ ਦੇਣੀ ਜ਼ਰੂਰੀ ਹੋਵੇਗੀ। ਇਸੇ ਆਧਾਰ ’ਤੇ ਉਨ੍ਹਾਂ ਨੂੰ ਇਸ ਵਿਵਸਥਾ ਦਾ ਲਾਭ ਮਿਲ ਸਕੇਗਾ। ਅਜਿਹੇ ਵੋਟਰਾਂ ਨੂੰ ਚਿਨਿ੍ਹਤ ਕਰਨ ਅਤੇ ਫਾਰਮ ਉਪਲਬੱਧ ਕਰਵਾਉਣ ਦੀ ਜ਼ਿੰਮੇਵਾਰੀ ਬੀ. ਐਲ. ਓਜ਼ ਨੂੰ ਸੌਂਪੀ ਗਈ ਹੈ। ਉਨ੍ਹਾਂ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਲੋਕ ਸਭਾ ਚੋਣਾਂ-2024 ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟ ਕਰਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸਾਰਿਆਂ ਨੂੰ ਮਤਦਾਨ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।
ਸਮਾਗਮ ਵਿਚ ਹਿੱਸਾ ਲੈਣ ਲਈ 250 ਤੋਂ ਵੱਧ ਸੰਜੀਵਨੀ ਮੈਂਬਰ ਮੌਜੂਦ ਰਹੇ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਤਦਾਨ ਜਾਗਰੂਕਤਾ ਕੈਪ ਭੇਟ ਕੀਤੀਆਂ ਗਈਆਂ। ਇਸ ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਚੋਣਾਂ ਦੇ ਮਹੱਤਵ ਸਬੰਧੀ ਕਵਿਤਾ ਨਾਲ ਸਾਰਿਆਂ ਦਾ ਮਨ ਮੋਹ ਲਿਆ। ਸੰਜੀਵਨੀ ਮੈਂਬਰ ਐਡਵੋਕੇਟ ਹਰੀਸ਼ ਐਰੀ ਅਤੇ ਡੀ. ਕੇ ਸ਼ਰਮਾ ਨੇ ਵੀ ਵੋਟਰ ਜਾਗਰੂਕਤਾ ਸਬੰਧੀ ਆਪਣੇ ਵਿਚਾਰ ਰੱਖੇ। ਡਾਂਸ ਟੀਚਰ ਪ੍ਰਵੀਨ ਸ਼ਰਮਾ ਦੀ ਅਗਵਾਈ ਵਿਚ ਵਨਿਤਾ ਸ਼ਰਮਾ, ਮਨਜੀਤ ਕੌਰ, ਜਸਮੈਰਾ ਸੈਣੀ, ਰਿਧੀ ਨੰਦਾ ਵੱਲੋਂ ਮਨਮੋਹਕ ਨ੍ਰਿਤ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ ਮੀਡੀਆ ਐਂਡ ਕਮਿਊਨੀਕੇਸ਼ਨ ਰਜਨੀਸ਼ ਗੁਲਿਆਨੀ ਤੇ ਨੀਰਜ ਧੀਮਾਨ, ਸੰਦੀਪ ਸੂਦ, ਚੀਫ ਮੈਨੇਜਰ ਸੰਗੀਤਾ ਹਾਂਡਾ, ਸਹਾਇਕ ਮੈਨੇਜਰ ਯਾਦਵਿੰਦਰ ਸਿੰਘ, ਰੇਖਾ ਸ਼ਰਮਾ, ਸੀਨੀਅਰ ਇੰਜੀਨੀਅਰ ਅਮਿਤ ਗਿੱਲ ਵੀ ਮੌਜੂਦ ਸਨ।