
ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਮੁੜ ਹੋਏ ਕਾਂਗਰਸ ਵਿੱਚ ਸ਼ਾਮਿਲ
ਗੜ੍ਹਸ਼ੰਕਰ - ਹਲਕਾ ਗੜ੍ਹਸ਼ੰਕਰ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਅੱਜ ਫਿਰ ਕਾਂਗਰਸ ਵਿਚ ਵਾਪਸ ਆ ਗਏ। ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੂੰ ਕਾਂਗਰਸ ਪੰਜਾਬ ਦੇ ਇੰਨਚਾਰਜ ਦੇਵੇਂਦਰ ਯਾਦਵ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੀ ਆਨੰਦਪੁਰ ਸਾਹਿਬ
ਗੜ੍ਹਸ਼ੰਕਰ - ਹਲਕਾ ਗੜ੍ਹਸ਼ੰਕਰ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਅੱਜ ਫਿਰ ਕਾਂਗਰਸ ਵਿਚ ਵਾਪਸ ਆ ਗਏ। ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੂੰ ਕਾਂਗਰਸ ਪੰਜਾਬ ਦੇ ਇੰਨਚਾਰਜ ਦੇਵੇਂਦਰ ਯਾਦਵ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਦੀ ਅਗਵਾਈ 'ਚ ਲਵ ਕੁਮਾਰ ਗੋਲਡੀ ਅਤੇ ਮਲਕੀਤ ਸਿੰਘ ਦੀ ਕਾਂਗਰਸ ਵਿੱਚ ਘਰ ਵਾਪਸੀ ਹੋਈ। ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ ਨੇ ਦੋਵਾਂ ਦਾ ਸਵਾਗਤ ਅਤੇ ਕਿਹਾ ਕਿ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ।
