ਜਸਦੀਪ ਕੌਰ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਾਂ ਰੌਸ਼ਨ ਕੀਤਾ

ਨਵਾਂਸ਼ਹਿਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਐਮ ਕਾਮ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਮਾਣ ਵਧਾਇਆ ਹੈ।

ਨਵਾਂਸ਼ਹਿਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਐਮ ਕਾਮ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਮਾਣ ਵਧਾਇਆ ਹੈ। 
ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ 

ਵਿਦਿਆਰਥਣ ਜਸਦੀਪ ਕੌਰ ਨੇ 77-27 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ 16 ਵਾਂ ਤੇ ਜਿਲ੍ਹੇ ਵਿੱਚੋਂ ਦੂਜਾ ਤੇ ਕਾਲਜ ਵਿੱਚੋਂ ਪਹਿਲਾ, 
ਪ੍ਰਭਦੀਪ ਕੌਰ ਨੇ 75-81 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ 21 ਵਾਂ ਜਿਲ੍ਹੇ ਵਿੱਚੋਂ ਤੀਜਾ ਤੇ ਕਾਲਜ ਚੋਂ ਦੂਜਾ 
ਤੇ ਰੀਤਿਕਾ ਨੇ 74-3 ਫੀਸਦੀ ਅੰਕ ਹਾਸਲ ਕਰਕੇ ਕਾਲਜ ਚੋਂ ਤੀਜਾ ਸਥਾਨ ਹਾਸਲ ਕੀਤਾ।
 ਬਾਕੀ ਸਭ ਵਿਦਿਆਰਥੀ ਵੀ ਚੰਗੇ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ 'ਚ ਪਾਸ ਹੋਏ ਹਨ। ਇਸ ਮੌਕੇ ਵਿਭਾਗ ਮੁਖੀ ਡਾਕਟਰ ਕਮਲਦੀਪ ਕੌਰ, ਡਾਕਟਰ ਦਵਿੰਦਰ ਕੌਰ, ਪ੍ਰੋ ਰਮਨਦੀਪ ਕੌਰ, ਪ੍ਰੋ ਮਨਰਾਜ ਕੌਰ ਤੇ ਪ੍ਰੋ ਹਰਦੀਪ ਕੌਰ ਆਦਿ ਹਾਜ਼ਰ ਸਨ।