108 ਸੰਤ ਬਾਬਾ ਮੇਲਾ ਰਾਮ ਮਹਾਰਾਜ ਜੀ ਦੀ ਯਾਦ ਵਿੱਚ 21ਵਾਂ ਸਲਾਨਾ ਜੋੜ ਮੇਲਾ ਅੱਜ

ਮਾਹਿਲਪੁਰ, (29 ਮਾਰਚ)- ਬੱਸ ਸਟੈਂਡ ਮਾਹਿਲਪੁਰ ਦੇ ਨਜ਼ਦੀਕ ਸਥਿਤ ਡੇਰਾ 108 ਸੰਤ ਬਾਬਾ ਮੇਲਾ ਰਾਮ ਮਹਾਰਾਜ ਜੀ ਦੇ ਅਸਥਾਨ ਤੇ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਹਰੀ ਓਮ ਮਹਾਰਾਜ ਜੀ ਦੀ ਯੋਗ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਮਾਹਿਲਪੁਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬ੍ਰਹਮਲੀਨ 108 ਸੰਤ ਬਾਬਾ ਮੇਲਾ ਰਾਮ ਜੀ ਦੀ ਸਾਲਾਨਾ ਯਾਦ ਵਿੱਚ 21ਵਾਂ ਸਲਾਨਾ ਜੋੜ ਮੇਲਾ 30 ਮਾਰਚ ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਸੰਤ ਬਾਬਾ ਹਰੀ ਓਮ ਮਹਾਰਾਜ ਜੀ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿੱਚ ਕੀਰਤਨੀ ਜਥੇ ਸੰਗਤਾਂ ਨੂੰ ਸੰਤ ਬਾਬਾ ਮੇਲਾ ਰਾਮ ਮਹਾਰਾਜ ਜੀ ਦੇ ਪਰਉਪਕਾਰੀ ਕਾਰਜਾਂ ਦੀ ਜਾਣਕਾਰੀ ਦਿੰਦੇ ਹੋਏ ਉਸ ਪਰਮਾਤਮਾ ਦੇ ਚਰਨਾਂ ਨਾਲ ਜੋੜਨਗੇ ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈ। ਇਸ ਮੌਕੇ ਰੱਬੀ ਰੂਹ ਵਿੱਚ ਰੰਗੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਦਰਸ਼ਨ ਦੀਦਾਰੇ ਦੇ ਕੇ ਨਿਹਾਲ ਕਰਨਗੇ। ਗੁਰੂ ਦੇ ਲੰਗਰ ਅਤੁੱਟ ਚੱਲਣਗੇ। ਸੰਤ ਬਾਬਾ ਹਰੀ ਓਮ ਮਹਾਰਾਜ ਜੀ ਨੇ ਦੱਸਿਆ ਕਿ ਮਹਾਂਪੁਰਸ਼ਾਂ ਦੀ ਯਾਦ ਵਿੱਚ  ਇਸ ਤਰਾਂ ਦੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਜਿੱਥੇ ਮਹਾਂਪੁਰਸ਼ਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕਰਨਾ ਹੈ। ਉਸ ਦੇ ਨਾਲ ਹੀ ਸਮੁੱਚੀ ਮਾਨਵਤਾ ਨੂੰ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦੇਣਾ ਵੀ ਹੈ। ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।