ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਕਰੇਗਾ ਬਸਪਾ ਦਾ ਪੰਥਕ ਚੇਹਰਾ ਜਗਜੀਤ ਛੜਬੜ੍ਹ

ਜਲੰਧਰ - ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਜਗਜੀਤ ਛੜਬੜ੍ਹ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਪੰਥਕ ਚੇਹਰਾ ਬਸਪਾ ਉਮੀਦਵਾਰ ਜਗਜੀਤ ਛੜਬੜ ਕਰੇਗਾ। ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਇਸ ਐਲਾਨ ਨਾਲ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਬਸਪਾ ਵਲੋਂ ਕੀਤਾ ਜਾ ਚੁੱਕਾ ਹੈ। ਜਿਸ ਵਿਚ ਪਹਿਲਾਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ ਮੱਖਣ ਸਿੰਘ ਦੇ ਨਾਮ ਦਾ ਐਲਾਨ ਹੋ ਚੁੱਕਾ ਹੈ।
ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਿਤ ਹਨ। ਛੜਬੜ੍ਹ ਬਸਪਾ ਦੇ ਜਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਛੜਬੜ੍ਹ ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ। ਛੜਬੜ੍ਹ ਨੇ ਸਾਲ 2020 ਵਿੱਚ ਕਿਸਾਨ ਅੰਦੋਲਨ ਵੇਲੇ ਸੰਤ ਸਮਾਜ ਦੀ ਅਗਵਾਈ ਵਿੱਚ ਟੋਲ ਪਲਾਜ਼ਾ ਅਜੀਜਪੁਰ ਜੋ ਕਿ ਚੰਡੀਗੜ੍ਹ ਪਟਿਆਲਾ ਰੋਡ ਤੇ ਸਥਿਤ ਹੈ, ਵਿਖੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਹੋਰ ਕੰਮਾਂ ਵਿਚ ਸਰਗਰਮ ਭੂਮਿਕਾ ਅਦਾ ਕੀਤੀ। 
ਉਹ ਧਾਰਮਿਕ ਤੌਰ ਤੇ ਕਾਰ ਸੇਵਾ ਕਰ ਰਹੇ ਸੰਤਾਂ ਮਹਾਂਪੁਰਸ਼ਾਂ ਨਾਲ ਹਜ਼ੂਰ ਸਾਹਿਬ ਵਿਖੇ ਪ੍ਰਮੁੱਖਤਾ ਨਾਲ ਸੇਵਾ ਕਰਦੇ ਹਨ। ਛਰਬੜ ਸਹੀਦ ਬਾਬਾ ਸੰਗਤ ਸਿੰਘ ਜੀ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਛੜਬੜ੍ਹ ਤੋਂ ਚਮਕੌਰ ਸਾਹਿਬ ਤੱਕ ਪਿਛਲੇ 12 ਸਾਲਾਂ ਤੋਂ ਲਗਾਤਾਰ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢ ਰਹੇ ਹਨ।