ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਆਯੋਜਿਤ

ਐਸ ਏ ਐਸ ਨਗਰ, 6 ਅਪ੍ਰੈਲ - ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੇ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜ਼ਿਲ੍ਹਾ ਦਫ਼ਤਰ ਥਾਣਾ ਕੰਪਲੈਕਸ ਸੋਹਾਣਾ ਵਿਖੇ ਹੋਈ ਜਿਸ ਵਿੱਚ ਪੁਲੀਸ ਵਿਭਾਗ ਦੇ ਸਾਬਕਾ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੰਬੰਧਿਤ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ।

ਐਸ ਏ ਐਸ ਨਗਰ, 6 ਅਪ੍ਰੈਲ - ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੇ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜ਼ਿਲ੍ਹਾ ਦਫ਼ਤਰ ਥਾਣਾ ਕੰਪਲੈਕਸ ਸੋਹਾਣਾ ਵਿਖੇ ਹੋਈ ਜਿਸ ਵਿੱਚ ਪੁਲੀਸ ਵਿਭਾਗ ਦੇ ਸਾਬਕਾ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੰਬੰਧਿਤ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 2016 ਤੋਂ ਰੀਵਾਈਜ ਕੀਤੇ ਗਏ ਪੇ ਸਕੇਲ ਤੁਰੰਤ ਲਾਗੂ ਕੀਤੇ ਜਾਣ ਅਤੇ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇ। ਮੌਜੂਦਾ ਅਤੇ ਸਾਬਕਾ ਪੁਲੀਸ ਮੁਲਾਜ਼ਮਾਂ ਦੇ ਮੈਡੀਕਲ ਬਿਲ ਪ੍ਰਵਾਨਗੀ ਖਤਮ ਕੀਤੀ ਜਾਵੇ ਅਤੇ ਮਿਲਟਰੀ ਪੈਟਰਨ ਤੇ ਕਾਰਡ ਸਿਸਟਮ ਲਾਗੂ ਕੀਤਾ ਜਾਵੇ।

ਮੀਟਿੰਗ ਦੌਰਾਨ ਜਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਨੂੰ ਪੰਜਾਬ ਸਟੇਟ ਪੁਲੀਸ ਪੈਨਸ਼ਨਰ ਐਸੋਸੀਏਸ਼ਨ ਦਾ ਜਨਰਲ ਸਕੱਤਰ ਬਣਨ ਤੇ ਜ਼ਿਲ੍ਹਾ ਇਕਾਈ ਦੇ ਸਮੂਹ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਸੇਵਾਮੁਕਤ ਐਸਪੀ ਸਰਵਨ ਸਿੰਘ, ਸੇਵਾਮੁਕਤ ਡੀ ਐਸ ਪੀ ਜੇ ਪੀ ਸਿੰਘ, ਤੇ ਸਤਨਾਮ ਸਿੰਘ, ਸੇਵਾਮੁਕਤ ਇੰਸਪੈਕਟਰ ਪਰਮਜੀਤ ਸਿੰਘ ਮਲਕਪੁਰ ਜਿਲ੍ਹਾ ਉਪ ਪ੍ਰਧਾਨ, ਸੇਵਾਮੁਕਤ ਇੰਸਪੈਕਟਰ ਰਤਨ ਸਿੰਘ, ਡਾਕਟਰ ਦਲਜੀਤ ਸਿੰਘ, ਹਰਵਿੰਦਰ ਕੁਮਾਰ, ਸੇਵਾਮੁਕਤ ਥਾਣੇਦਾਰ ਗੁਰਮੇਲ ਸਿੰਘ, ਰਜਿੰਦਰ ਸਿੰਘ ਢੋਲ ਅਤੇ ਕਸ਼ਮੀਰਾ ਸਿੰਘ, ਬਲਬੀਰ ਸਿੰਘ, ਗਿਆਨ ਸਿੰਘ, ਰਮੇਸ਼ ਕੁਮਾਰ ਕੁਰਾਲੀ ਵੀ ਹਾਜ਼ਰ ਸਨ।