ਖਾਲਸਾ ਕਾਲਜ ਮਾਹਿਲਪੁਰ ਵਿੱਚ ਕਨਵੋਕੇਸ਼ਨ ਮੌਕੇ ਲਗਭਗ 850 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ
ਮਾਹਿਲਪੁਰ, 8 ਮਾਰਚ:- ਸਿੱਖ ਵਿਦਿਅਕ ਕੌਂਸਲ ਦੇ ਪ੍ਰਬੰਧਾਂ ਅਧੀਨ ਹੇਠ ਚੱਲ ਰਹੇ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਰਵਾਈ ਕਨਵੋਕੇਸ਼ਨ ਮੌਕੇ ਯੂ਼ਜੀ ਅਤੇ ਪੀਜੀ ਦੇ ਲਗਭਗ 850 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸ ਕਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਵੱਜੋਂ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਅਤੇ ਪਦਮਸ਼੍ਰੀ ਡਾ ਹਰਮਹਿੰਦਰ ਸਿੰਘ ਬੇਦੀ ਨੇ ਸ਼ਿਰਕਤ ਕੀਤੀ ਜਦਕਿ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੀਤੀ।

ਇਸ ਮੌਕੇ ਪ੍ਰਿੰ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਾਲਜ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਾਲਜ ਦੀਆਂ ਅਕਾਦਮਿਕ, ਖੇਡ ਅਤੇ ਕਲਾ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਮੁੱਖ ਮਹਿਮਾਨ ਡਾ ਹਰਮਹਿੰਦਰ ਸਿੰਘ ਬੇਦੀ ਨੇ ਕਿਹਾ ਕਿ ਭਾਰਤ ਵਰਗਾ ਦੇਸ਼ ਪ੍ਰਾਚੀਨ ਸਮੇਂ ਤੋਂ ਹੀ ਗਿਆਨ ਦੀਆਂ ਵੱਖ-ਵੱਖ ਪਰੰਪਰਾਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਰਿਹਾ ਹੈ ਜਿੱਥੋਂ ਦੀਆਂ ਨਾਲੰਦਾ ਅਤੇ ਟੈਕਸਲਾ ਵਰਗੀਆਂ ਯੂਨੀਵਰਸਿਟੀਆਂ ਵਿਸ਼ਵ ਦੇ ਪ੍ਰਸਿੱਧ ਸਿੱਖਿਆ ਕੇਂਦਰ ਸਨ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿੱਚ ਰਹਿ ਕੇ ਉਚੇਰੀ ਸਿੱਖਿਆ ਹਾਸਿਲ ਕਰਨ ਅਤੇ ਆਪਣੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਖਾਲਸਾ ਕਾਲਜ ਮਾਹਿਲਪੁਰ ਵੱਲੋਂ ਫੁੱਟਬਾਲ ਅਤੇ ਅਕਾਦਮਿਕ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਡਾ ਹਰਮਹਿੰਦਰ ਸਿੰਘ ਬੇਦੀ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ ਅਪਿੰਦਰ ਸਿੰਘ ਅਤੇ ਪ੍ਰਿੰ ਡਾ ਪਰਵਿੰਦਰ ਸਿੰਘ ਨੇ ਯੂਜੀ ਅਤੇ ਪੀਜੀ ਦੇ ਵੱਖ ਵੱਖ ਕੋਰਸਾਂ ਨਾਲ ਜੁੜੇ ਲਗਭਗ 850 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ। ਕੌਂਸਲ ਦੇ ਸਪੱਤਰ ਪ੍ਰੋ ਅਪਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਇਸ ਦੌਰਾਨ ਸਿੱਖ ਵਿਦਿਅਕ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਡਾ ਹਰਮਹਿੰਦਰ ਸਿੰਘ ਬੇਦੀ, ਡਾ ਗੁਰਨਾਮ ਕੌਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੀ ਵਿੱਤੀ ਸਹਾਇਤਾ ਕਰਨ ਵਾਲੇ ਪ੍ਰਿੰ ਜਗਮੋਹਨ ਸਿੰਘ ਅਤੇ ਡਾ ਪਰਮਿੰਦਰ ਸਿੰਘ ਥਿਆੜਾ ਨੂੰ ਵੀ ਕਾਲਜ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ, ਵੀਰਇੰਦਰ ਸ਼ਰਮਾ, ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ, ਸੁਰਿੰਦਰ ਸ਼ਰਮਾ, ਸੋਹਣ ਸਿੰਘ ਲੱਲੀਆ,ਮਾਤਾ ਜਸਪ੍ਰੀਤ ਕੌਰ, ਪ੍ਰਿੰ ਡਾ ਰੋਹਤਾਂਸ਼, ਸੰਤੋਖ ਸਿੰਘ,ਦਲਜੀਤ ਸਿੰਘ ਬੈਂਸ, ਪ੍ਰਿੰ ਸ਼ਿਬੂ ਮੈਥਿਊ, ਗੁਰਦਿਆਲ ਸਿੰਘ ਕਹਾਰਪੁਰ, ਹਰਨੰਦਨ ਸਿੰਘ ਖਾਬੜਾ , ਪ੍ਰਿੰ ਸੁਰਿੰਦਰ ਪਾਲ ਪਰਦੇਸੀ, ਪ੍ਰੋ ਜਸਵਿੰਦਰ ਸਿੰਘ, ਡਾ ਬਿਮਲਾ ਜਸਵਾਲ, ਪ੍ਰੋ ਦੇਵ ਕੁਮਾਰ, ਡਾ ਆਰਤੀ ਸ਼ਰਮਾ, ਪ੍ਰੋ ਤਜਿੰਦਰ ਸਿੰਘ, ਡਾ ਰਾਕੇਸ਼ ਕੁਮਾਰ ਆਦਿ ਸਮੇਤ ਕਾਲਜ ਦਾ ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਮੰਚ ਦੀ ਕਾਰਵਾਈ ਡਾ ਜੇ ਬੀ ਸੇਖੋ ਨੇ ਚਲਾਈ।