ਲਾਲਪੁਰਾ ਵਲੋਂ ਹੈਪੀ ਵਰਮਾ ਬੇਲੇ ਵਾਲਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਰੂਪਨਗਰ - ਰੂਪਨਗਰ ਸ਼ਹਿਰ ਦੀ ਨਾਮਵਰ ਸਖਸ਼ੀਅਤ ਹੈਪੀ ਵਰਮਾ ਬੇਲੇ ਵਾਲਿਆਂ ਦੇ ਭਰਾ ਅਮਿਤ ਵਰਮਾ ਦੇ ਬੇਵਕਤੀ ਅਕਾਲ ਚਲਾਣੇ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਉਹਨਾਂ ਦੀ ਟੀਮ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਰੂਪਨਗਰ - ਰੂਪਨਗਰ ਸ਼ਹਿਰ ਦੀ ਨਾਮਵਰ ਸਖਸ਼ੀਅਤ ਹੈਪੀ ਵਰਮਾ ਬੇਲੇ ਵਾਲਿਆਂ ਦੇ ਭਰਾ ਅਮਿਤ ਵਰਮਾ ਦੇ ਬੇਵਕਤੀ ਅਕਾਲ ਚਲਾਣੇ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਉਹਨਾਂ ਦੀ ਟੀਮ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। 
ਇਸ ਮੌਕੇ ਸਰਦਾਰ ਲਾਲਪੁਰਾ ਨੇ ਕਿਹਾ ਕਿ ਵਰਮਾ ਪਰਿਵਾਰ ਵਲੋਂ ਸ਼ਹਿਰ ਦੇ ਵਿਕਾਸ ਅਤੇ ਸਮਾਜ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਸ ਪਰਿਵਾਰ ਨੇ ਜਿਥੇ ਆਪਣੇ ਕਾਰੋਬਾਰ ਰਾਹੀਂ ਇਲਾਕੇ ਵਿੱਚ ਇਕ ਵੱਡਾ ਨਾਮ ਸਥਾਪਿਤ ਕੀਤਾ ਹੈ। ਉਥੇ ਹੀ ਸਮਾਜਿਕ ਯੋਗਦਾਨ ਰਾਹੀਂ ਵੀ ਪਰਿਵਾਰ ਹਮੇਸ਼ਾਂ ਚਰਚਾ ਵਿੱਚ ਰਹਿੰਦਾ ਹੈ। ਉਹਨਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਉਹ ਹਰ ਸਮੇਂ ਪਰਿਵਾਰ ਦੇ ਨਾਲ ਖੜੇ ਹਨ।