ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕੀਤਾ ਰਵਾਨਾ

ਪਟਿਆਲਾ, 6 ਫਰਵਰੀ - ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਲਈ ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਦੀਆਂ ਵਿਦਿਆਰਥਣਾਂ ਦੁਆਰਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ਡਾ ਰਮਿੰਦਰ ਕੌਰ ਵੱਲੋਂ ਸਰਕਾਰੀ ਨਰਸਿੰਗ ਸਕੂਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ , ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਜਸਜੀਤ ਕੌਰ ਸੁਪਰਵਾਈਜ਼ਰ ਕੁਲਦੀਪ ਕੌਰ, ਗੀਤਾ ਰਾਣੀ, ਬਿਟੂ, ਗੁਰਪ੍ਰੀਤ ਕੌਰ ਅਤੇ ਨਰਸਿੰਗ ਸਕੂਲ ਦਾ ਫੈਕਲਟੀ ਸਟਾਫ ਮੈਡਮ ਸੁਨੀਤਾ, ਹਰਵਿੰਦਰ ਕੌਰ, ਸੰਤੋਸ਼ ਸੋਢੀ, ਰਜਨੀ ਬਾਲਾ, ਸਲਵਿੰਦਰ ਕੌਰ, ਮਨਦੀਪ ਕੌਰ ਮੌਜੂਦ ਸਨ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਰਮਿੰਦਰ ਕੌਰ ਨੇ ਕਿਹਾ ਕਿ ਕੁਸ਼ਟ ਰੋਗ ਵਿਸ਼ੇਸ਼ ਕਿਟਾਣੂ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ। ਕੁਸ਼ਟ ਰੋਗ ਕੁਦਰਤ ਦੀ ਕਰੋਪੀ ਜਾਂ ਪੁਰਾਣੇ ਜਨਮਾਂ ਦਾ ਫਲ ਨਹੀਂ ਹੈ, ਬਲਕਿ ਇਹ ਚਮੜੀ ਦਾ ਰੋਗ ਹੈ ਅਤੇ ਜੇਕਰ ਰੋਗੀ ਦਾ ਸਮੇਂ ਸਿਰ ਇਲਾਜ ਹੋ ਜਾਵੇ ਤਾਂ ਕਈ ਕਿਸਮ ਦੀ ਕਰੂਪਤਾ ਅਤੇ ਅਪਾਹਜਪਣ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਦਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਵਿੱਚ ਮਲਟੀ ਡਰਗ ਥਰੈਪੀ ਰਾਹੀਂ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਬਿਮਾਰੀ ਦੇ ਹਿਸਾਬ ਨਾਲ 6 ਮਹੀਨੇ ਤੋਂ ਲੈ ਕੇ 1 ਸਾਲ ਤਕ ਇਲਾਜ ਚਾਲੂ ਰੱਖਣਾ ਪੈਂਦਾ ਹੈ।