ਪ੍ਰਦਰਸ਼ਨ ਕਿਸਾਨਾਂ ਦਾ ਹੱਕ, ਗੱਲਬਾਤ ਨਾਲ ਮਸਲੇ ਦਾ ਹੱਲ ਸੰਭਵ : ਪ੍ਰਨੀਤ ਕੌਰ

ਪਟਿਆਲਾ, 10 ਅਪ੍ਰੈਲ - ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਬਾਰੇ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਮਿਲਾਵਟੀ ਸ਼ਰਾਬ ਨੀਤੀ ਦਿੱਲੀ ਦੇ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਬਣਾਈ ਗਈ ਸੀ ਅਤੇ ਉਨ੍ਹਾਂ ਦਾ ਪੂਰੀ ਤਰ੍ਹਾਂ ਇਸ ਸਕੈਂਡਲ ਵਿੱਚ ਹੱਥ ਹੈ।

ਇਥੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਕਹਿ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਈਡੀ ਵੱਲੋਂ ਜਾਰੀ ਕੀਤੇ ਗਏ 9 ਸੰਮਨਾਂ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਦਾ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਨਾ ਹੋਣਾ ਉਨ੍ਹਾਂ ਦੇ ਅਪਰਾਧ ਨੂੰ ਸਪੱਸ਼ਟ ਕਰਦਾ ਹੈ। ਅਦਾਲਤ ਨੇ ਸਾਫ਼ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਲਈ ਨਿਯਮ ਵੱਖ-ਵੱਖ ਨਹੀਂ ਹਨ। ਕੇਜਰੀਵਾਲ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸ ਰਹੇ ਸਨ ਜਦਕਿ ਅਦਾਲਤ ਨੇ ਮੰਨਿਆ ਹੈ ਕਿ ਉਹ ਦਿੱਲੀ ਸ਼ਰਾਬ ਘੁਟਾਲੇ ਦੀ ਨੀਤੀ ਬਣਾਉਣ ਅਤੇ ਸਾਜ਼ਿਸ਼ ਰਚਣ ਦੇ "ਮੁੱਖ ਅਭਿਨੇਤਾ" ਸਨ। ਕਿਸਾਨਾਂ ਦੇ ਜਾਰੀ ਅੰਦੋਲਨ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਪ੍ਰਨੀਤ ਦੇ ਨੇ ਕਿਹਾ ਕਿ ਜੇ ਕਿਸਾਨ ਗੱਲਬਾਤ ਕਰਨ ਲਈ ਅੱਗੇ ਆਉਣ ਤਾਂ ਸਮੱਸਿਆ ਦਾ ਹੱਲ ਜ਼ਰੂਰ ਨਿਕਲੇਗਾ। 
ਉਨ੍ਹਾਂ ਕਿਹਾ ਕਿ ਭਾਜਪਾ ਦਾ ਵਿਰੋਧ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਜੇ ਕਿਸਾਨ ਗੱਲਬਾਤ ਲਈ ਆਉਂਦੇ ਹਨ ਤਾਂ ਸਮੱਸਿਆ ਦਾ ਹੱਲ ਜ਼ਰੂਰ ਹੋ ਜਾਵੇਗਾ। ਇਸ ਮੌਕੇ ਪ੍ਰਨੀਤ ਕੌਰ ਨਾਲ ਉਨ੍ਹਾਂ ਦੀ ਬੇਟੀ ਅਤੇ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਤੇ ਨਗਰ ਨਿਗਮ ਪਟਿਆਲਾ ਦੇ ਸਾਬਕਾ ਮੇਅਰ ਤੇ ਭਾਜਪਾ ਆਗੂ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ।