ਮੰਗਾਂ ਦੀ ਪੂਰਤੀ ਲਈ ਵਿਕਾਸ ਭਵਨ ਮੁਹਾਲੀ ਵਿਖੇ ਧਰਨਾ ਦਿੱਤਾ

ਐਸ ਏ ਐਸ ਨਗਰ, 10 ਅਪ੍ਰੈਲ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਨੇ ਆਪਣੀਆਂ ਕਈ ਚਿਰਾਂ ਤੋਂ ਲਟਕਦੀਆਂ ਬਹੁਤ ਹੀ ਜਾਇਜ ਮੰਗਾਂ ਦੀ ਪੂਰਤੀ ਲਈ ਵਿਕਾਸ ਭਵਨ ਮੁਹਾਲੀ ਵਿਖੇ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਦੇ ਗੇਟ ਸਾਹਮਣੇ ਧਰਨਾ ਦਿੱਤਾ ਜਿਸ ਵਿੱਚ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵਲੋਂ ਭਰਵੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਬੁਲਾਰਿਆਂ ਨੇ ਵਿਭਾਗ ਦੇ ਅਧਿਕਾਰੀਆਂ ਪ੍ਰਤੀ ਰੋਸ ਪ੍ਰਗਟਾਉਂਦਿਆਂ ਦੁੱਖ ਜਾਹਿਰ ਕੀਤਾ ਕਿ ਵਿਭਾਗ ਦੇ ਸਬੰਧਿਤ ਅਧਿਕਾਰੀ ਇਹਨਾਂ ਪੈਨਸ਼ਨਰਾਂ ਨਾਲ ਸੌਤੇਲੀ ਮਾਂ ਵਾਲਾ ਵਤੀਰਾ ਅਖਤਿਆਰ ਕਰ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਵਿਭਾਗ ਵਲੋਂ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਕਰਮਚਾਰੀਆਂ ਤੇ ਤਾਂ ਜੁਲਾਈ 21 ਤੋਂ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾ ਚੁਕੀ ਹੈ ਪ੍ਰੰਤੂ ਪੈਨਸ਼ਨਰਾਂ ਨੂੰ ਤਿੰਨ ਸਾਲਾਂ ਤੋਂ ਲਾਰੇ ਲਾ ਕੇ ਲਮਕਾਇਆ ਜਾ ਰਿਹਾ ਹੈ।

ਜੱਥੇਬੰਦੀ ਦੇ ਸਕੱਤਰ ਜਗੀਰ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਦੌਰਾਨ ਜਥੇਬੰਦੀ ਦੇ ਵਫਦ ਵਲੋਂ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਜਿਸ ਦੌਰਾਨ ਡਾਇਰੈਕਟਰ ਨੇ ਵਫਦ ਨੂੰ ਦੱਸਿਆ ਕਿ ਉਹ ਇੱਕ ਮਹੀਨੇ ਲਈ ਲੋਕ ਸਭਾ ਚੋਣਾਂ ਲਈ ਡਿਊਟੀ ਤੇ ਜਾ ਰਹੇ ਹਨ ਅਤੇ ਚੋਣ ਡਿਊਟੀ ਤੋਂ ਪਰਤ ਕੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਵਿਸ਼ੇਸ਼ ਧਿਆਨ ਦੇ ਕੇ ਹਲ ਕਰਵਾਉਣ ਲਈ ਯਤਨ ਕਰਨਗੇ।

ਧਰਨੇ ਨੂੰ ਹੋਰਨਾਂ ਤੋਂ ਇਲਾਵਾ ਦਿਆਲ ਸਿੰਘ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਕੁਮਾਰ ਹਾਟਾ, ਮਹਿੰਦਰ ਸਿੰਘ ਭੰਗੂ, ਜਗਤਾਰ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਰਾਮ ਆਸਰਾ, ਮਨਜੀਤ ਕੌਰ, ਨਰਿੰਦਰ ਕੌਰ , ਦਰਸ਼ਨ ਕੌਰ, ਮੁਮਤਾਜ ਬੇਗਮ ਆਦਿ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ।