ਬਾਬਾ ਸਾਹਿਬ ਅੰਬੇਡਕਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੰਧਿਆ ਫੇਰੀ ਕੱਢੀ
ਮਾਹਿਲਪੁਰ, ( 11 ਅਪ੍ਰੈਲ )- ਸੰਵਿਧਾਨ ਨਿਰਮਾਤਾ ਪਰਮ ਪੂਜਨੀਕ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਬੀਡੀਓ ਕਾਲੋਨੀ ਮਾਹਿਲਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਧਿਆ ਫੇਰੀ ਕੱਢੀ ਗਈ। ਇਸ ਮੌਕੇ ਚੇਅਰਮੈਨ ਪਰਮਜੀਤ ਕੌਰ, ਨਿਰਮਲ ਕੌਰ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਕੌਰ, ਸੀਮਾ ਰਾਣੀ ਬੋਧ, ਸੁਮੀਤਾ, ਅੰਜਲੀ, ਸੰਦੀਪ ਕੌਰ ਰਾਜੂ, ਜਸਵਿੰਦਰ ਕੌਰ, ਪਰਮਜੀਤ ਕੌਰ, ਦੀਆ, ਜੈਸਮੀਨ, ਰੇਖਾ ਰਾਣੀ, ਸੰਦੀਪ ਮੁੱਗੋਵਾਲ, ਮਨਜੀਤ ਕੌਰ ਧਰਮ ਸਿੰਘ ਫੌਜੀ, ਮਾਸਟਰ ਜੈ ਰਾਮ, ਰਾਮ ਕ੍ਰਿਸ਼ਨ ਬਾੜੀਆ,ਅਮਨਦੀਪ ਰਾਜੂ ਆਦਿ ਹਾਜ਼ਰ ਸਨ।

ਇਸ ਮੌਕੇ ਬਲਵਿੰਦਰ ਸਿੰਘ ਅਤੇ ਅਮਰਜੀਤ ਕੌਰ ਦੇ ਪਰਿਵਾਰ ਵੱਲੋਂ ਸੰਗਤਾਂ ਨੂੰ ਚਾਹ ਪਾਣੀ ਛਕਾਇਆ ਗਿਆ। ਇਸ ਮੌਕੇ ਬੀਬੀ ਨਿਰਮਲ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਇਸ ਕਰਕੇ ਵੀ ਮਹਾਨ ਹੈ ਕਿ ਅੱਜ ਮਹਾਤਮਾ ਜੋਤੀ ਰਾਓ ਫੂਲੇ ਜੀ ਦਾ ਜਨਮ ਦਿਨ ਹੈ। ਉਨਾਂ ਮਹਾਤਮਾ ਜੋਤੀ ਰਾਓ ਫੂਲੇ ਜੀ ਦੀ ਵਿਚਾਰਧਾਰਾ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਉਹਨਾਂ ਸਮੁੱਚੀਆਂ ਸੰਗਤਾਂ ਨੂੰ 14 ਅਪ੍ਰੈਲ ਨੂੰ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਤੋਂ ਕੱਢੇ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ 12 ਅਤੇ 13 ਅਪ੍ਰੈਲ ਨੂੰ ਵੀ ਸ਼ਾਮੀ ਸੰਧਿਆ ਫੇਰੀ ਕੱਢੀ ਜਾਵੇਗੀ। ਸ਼ਰਧਾਲੂ ਸੰਗਤਾਂ ਵੱਲੋਂ ਚਾਹ ਪਾਣੀ ਦੇ ਇੰਤਜ਼ਾਮ ਕੀਤੇ ਗਏ ਹਨ।