
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 11 ਅਪ੍ਰੈਲ - ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਐਸ ਏ ਐਸ ਨਗਰ, 11 ਅਪ੍ਰੈਲ - ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਵਾੜਾ ਪਾਤਸ਼ਾਹੀ ਨੌਵੀਂ ਫੇਜ਼- 5 ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਗੁਰੁਦੁਆਰਾ ਤਾਲਮੇਲ ਕਮੇਟੀ ਦੇ ਸਮੂਹ ਅਹੁਦੇਦਾਰ, ਮਿਉਂਸਪਲ ਕੌਂਸਲਰ ਬਲਜੀਤ ਕੌਰ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ।
ਗੁਰਦੁਆਰਾ ਸਾਹਿਬਵਾੜਾ ਫੇਜ਼-5 ਤੋਂ ਆਰੰਭ ਹੋ ਕੇ ਨਗਰ ਕੀਰਤਨ ਫੇਜ਼-5 ਦੀ ਮਾਰਕੀਟ, ਚੀਮਾ ਹਸਪਤਾਲ, ਬੋਗਿਨ ਵਿਲੀਆ ਪਾਰਕ, ਐਚ ਐਮ ਕੁਆਰਟਰ ਫੇਜ਼-4 ਤੋਂ ਗੁਰਦੁਆਰਾ ਸਾਹਿਬ ਫੇਜ਼-4, ਮਦਨ ਪੂਰਾ ਚੌਂਕ, ਰਾਮਗੜੀਆ ਭਵਨ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3 ਬੀ 1, ਫੇਜ਼-7 ਦੀ ਮਾਰਕੀਟ ਤੋਂ ਹੁੰਦਾ ਹੋਇਆ ਸੰਤ ਈਸ਼ਰ ਸਿੰਘ ਸਕੂਲ, ਪੈਰਾਗਨ ਸਕੂਲ ਦੇ ਸਾਹਮਣੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ 71 ਵਿਖੇ ਸੰਪੂਰਨ ਹੋਇਆ।
ਇਸ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਗਰ ਕੀਰਤਨ ਤੇ ਸਵਾਗਤ ਲਈ ਲੰਗਰ ਦਾ ਆਯੋਜਨ ਕੀਤਾ ਗਿਆ ਸੀ।
