ਸਫਾਈ ਸੇਵਕਾਂ ਨੇ ਹੜਤਾਲ ਦੇ ਦੂਜੇ ਦਿਨ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ

ਐਸ.ਏ.ਐਸ.ਨਗਰ, 11 ਅਪ੍ਰੈਲ - ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਬੀਤੇ ਕੱਲ ਤੋਂ ਅਣਮਿੱਥੇ ਲਈ ਸ਼ੁਰੂ ਕੀਤੀ ਗਈ। ਹੜਤਾਲ ਦੇ ਦੂਜੇ ਦਿਨ ਅੱਜ ਸਮੂਹ ਸਫਾਈ ਸੇਵਕਾਂ ਵਲੋਂ ਸ਼ਹਿਰ ਦੀ ਸਫਾਈ ਦਾ ਕੰਮ ਬੰਦ ਕਰਕੇ 3 ਬੀ 2 ਦੀ ਮਾਰਕੀਟ ਵਿੱਚ ਇਕੱਠ ਕੀਤਾ ਅਤੇ ਫਿਰ ਸ਼ਹਿਰ ਦੀਆਂ ਮਾਰਕੀਟਾਂ, ਸੜਕਾਂ ਅਤੇ ਸ਼ਹਿਰ ਦੀਆਂ ਗਲੀਆਂ ਵਿੱਚ ਪੈਦਲ ਰੋਸ ਮਾਰਚ ਕਰਦੇ ਹੋਏ ਸਰਕਾਰ ਅਤੇ ਨਗਰ ਨਿਗਮ ਅਧਿਕਾਰੀਆਂ, ਮੇਅਰ ਅਤੇ ਕਮਿਸ਼ਨਰ ਦੀਆਂ ਮੁਲਾਜ਼ਮ ਮਾਰੂ ਅਤੇ ਵਾਲਮੀਕਿ ਸਮਾਜ ਵਿਰੋਧੀ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਯੂਨੀਅਨ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਕੋਈ ਵੀ ਮੰਗ ਨਹੀਂ ਮੰਨੀ ਗਈ। ਜਥੇਬੰਦੀ ਦੀ ਮੰਗ ਹੈ ਕਿ ਮੁਹਾਲੀ ਮਹਿੰਗਾ ਸ਼ਹਿਰ ਹੈ 10000/ ਤਨਖਾਹਾਂ ਵਿੱਚ ਗੁਜ਼ਾਰਾ ਨਹੀਂ ਹੁੰਦਾ ਇਸ ਲਈ ਤਨਖਾਹਾਂ ਵਿੱਚ ਵਾਧਾ ਕਰਕੇ 22000/ਰੁਪਏ ਕੀਤੀ ਜਾਵੇ, 500/ ਰੁਪਏ ਸਪੈਸ਼ਲ ਤੇਲ ਭੱਤਾ ਲਾਗੂ ਕੀਤਾ ਜਾਵੇ ਅਤੇ ਹੋਰਟੀਕਲਚਰ ਵਿੰਗ ਦੀ ਤੈਨਾਤੀ ਕੀਤੀ ਜਾਵੇ।

ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਤਾਂ ਕੀ ਮੰਨੀਆਂ ਜਾਣੀਆਂ ਸਨ ਉਲਟਾ ਜਨਤਕ ਪਖਾਨਿਆਂ ਤੇ ਕੰਮ ਕਰਦੇ 200 ਸਫਾਈ ਸੇਵਕਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਸ ਕਾਰਵਾਈ ਨੂੰ ਤੁਰੰਤ ਪ੍ਰਭਾਵ ਤੋਂ ਰੋਕਿਆ ਜਾਵੇ। ਉਹਨਾਂ ਕਿਹਾ ਕਿ 200 ਸਫਾਈ ਸੇਵਕਾਂ ਨੂੰ ਬੇਰੁਜ਼ਗਾਰ ਕਰਨ ਨਾਲ ਉਹਨਾਂ ਦੇ ਪਰਿਵਾਰ ਭੁੱਖਮਰੀ ਵੱਲ ਧੱਕੇ ਜਾਣਗੇ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਹਨਾਂ ਐਲਾਨ ਕੀਤਾ ਕਿ ਕਲ ਸਵੇਰੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਕੁੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ।