ਘੜਾਮ ਵਿਖੇ ਸਜਾਏ ਨਗਰ ਕੀਰਤਨ ਵਿੱਚ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਕੀਤੀ ਸ਼ਮੂਲੀਅਤ
ਦੇਵੀਗੜ੍ਹ (ਪਟਿਆਲਾ), 13 ਅਪ੍ਰੈਲ:- ਖਾਲਸੇ ਦੀ ਸਾਜਨਾ ਦਾ ਦਿਹਾੜਾ ਵਿਸਾਖੀ ਸਿੱਖਾਂ ਦੇ ਨਵੇਂ ਸਾਲ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੈ| ਇਹ ਤਿਉਹਾਰ ਕਣਕ ਦੀ ਫਸਲ ਦੀ ਕਟਾਈ ਨਾਲ ਵੀ ਜੁੜਿਆ ਹੋਇਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹਲਕਾ ਸਨੌਰ ਦੇ ਪਿੰਡ ਘੜਾਮ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਕੱਢੇ ਗਏ ਨਗਰ ਕੀਰਤਨ ਵਿੱਚ ਭਾਗ ਲੈਣ ਮੌਕੇ ਪ੍ਰਗਟ ਕੀਤਾ।

ਇਸ ਮੌਕੇ ਜਥੇਦਾਰ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੇ ਕਿਹਾ ਕਿ ਵਿਸਾਖੀ ਦਾ ਪਵਿੱਤਰ ਤਿਉਹਾਰ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਭਾਰਤ ਦੇ ਨਾਲ ਅਮਰੀਕਾ, ਕਨੇਡਾ ਵਿਖੇ ਵੀ ਸਿੱਖ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਦੇ ਦਿਨ ਹੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਜਿਸਦਾ ਮੁੱਖ ਉਦੇਸ਼ ਧਰਮ ਦੀ ਰੱਖਿਆ ਕਰਨਾ ਅਤੇ ਸਮਾਜ ਦੀ ਭਲਾਈ ਕਰਨਾ ਸੀ। ਵਿਸਾਖੀ ਨੂੰ ਮੇਸ਼ ਸਕਰਾਂਤੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਵਿਸਾਖੀ ਬੰਗਾਲੀ ਕੈਲੰਡਰ ਦਾ ਪਹਿਲਾ ਦਿਨ ਮੰਨਿਆ ਜਾਂਦਾ ਹੈ ਅਤੇ ਬੰਗਾਲ ਵਿੱਚ ਇਸ ਦਿਨ ਨੂੰ ਉਤਸਵ ਦੇ ਰੂਪ ਵਿਚ ਮਨਾਇਆ ਜਾਂਦਾ ਹੈ।
ਇਸ ਮੌਕੇ ਜਥੇਦਾਰ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਸੁਖਵਿੰਦਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸੁਖਦੇਵ ਸਿੰਘ ਅਤੇ ਸਮੂਹ ਸੰਗਤਾਂ ਅਤੇ ਸੇਵਾਦਾਰ ਮੌਜੂਦ ਸਨ।