ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ - ਮਾਲਵਿੰਦਰ ਕੌਰ
ਪਟਿਆਲਾ, 15 ਅਪ੍ਰੈਲ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ| ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ।

ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਤੇ 11 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।
ਸੈਮੀਨਾਰ ਨੂੰ ਮਾਲਵਿੰਦਰ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ, ਪੀ.ਐਲ.ਵੀ. ਪ੍ਰੋਫੈਸਰ ਸੁਰਵਿੰਦਰ ਛਾਬੜਾ ਅਤੇ ਸਮਾਜ ਸੇਵਕ ਸੁਰੇਸ਼ ਸ਼ਰਮਾ ਨੇ ਵੀ ਸੰਬੋਧਨ ਕੀਤਾ। ਪੰਜਾਬੀ ਗਾਇਕ ਗੁਰਪ੍ਰੀਤ ਪ੍ਰੀਤ ਪਟਿਆਲਵੀ ਨੇ ਸੱਭਿਆਚਾਰਕ ਗੀਤ ਪੇਸ਼ ਕਰਕੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਆਰਟ ਤੇ ਕਰਾਫਟ ਅਧਿਆਪਕ ਰਣਜੀਤ ਸਿੰਘ, ਮਮਤਾ ਡੋਗਰਾ, ਜਸਵਿੰਦਰ ਪਾਲ, ਜੀਨੂੰ, ਸੁਨੀਤਾ, ਮਨਪ੍ਰੀਤ ਅਤੇ ਸਕੂਲ ਦੇ ਵਿਦਿਆਰਥੀ ਤੇ ਮਾਪੇ ਵੀ ਹਾਜ਼ਰ ਸਨ।