ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 46 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ
ਪਟਿਆਲਾ, 16 ਅਪ੍ਰੈਲ - ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 110 ਮੰਡੀਆਂ ਵਿੱਚੋਂ 93 ਮੰਡੀਆਂ ਵਿੱਚ ਕਣਕ ਦੀ ਆਮਦ ਹੋ ਰਹੀ ਹੈ, ਜਿਨ੍ਹਾਂ ਵਿੱਚ ਬੀਤੇ ਦਿਨ ਤਕ 46 ਹਜ਼ਾਰ 793 ਮੀਟਰਿਕ ਟਨ ਕਣਕ ਪੁੱਜੀ ਹੈ।
ਪਟਿਆਲਾ, 16 ਅਪ੍ਰੈਲ - ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 110 ਮੰਡੀਆਂ ਵਿੱਚੋਂ 93 ਮੰਡੀਆਂ ਵਿੱਚ ਕਣਕ ਦੀ ਆਮਦ ਹੋ ਰਹੀ ਹੈ, ਜਿਨ੍ਹਾਂ ਵਿੱਚ ਬੀਤੇ ਦਿਨ ਤਕ 46 ਹਜ਼ਾਰ 793 ਮੀਟਰਿਕ ਟਨ ਕਣਕ ਪੁੱਜੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੰਡੀਆਂ ਵਿੱਚ ਪੁੱਜੀ ਕਣਕ ਵਿਚੋਂ 34 ਹਜ਼ਾਰ 995 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤਕ ਪਨਗਰੇਨ ਵੱਲੋਂ 11220 ਮੀਟਰਿਕ, ਮਾਰਕਫੈਡ ਵੱਲੋਂ 3853 ਮੀਟਰਿਕ ਟਨ, ਪਨਸਪ ਵੱਲੋਂ 9209 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 4918 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 5795 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 95 ਹਜ਼ਾਰ 975 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ।