ਪਰਮਜੀਤ ਸਿੰਘ ਕਾਹਲੋਂ ਵੀ ਕਰਨਗੇ ਅਕਾਲੀ ਦਲ ਵਿੱਚ ਘਰ ਵਾਪਸੀ

ਐਸ ਏ ਐਸ ਗਰ, 16 ਅਪ੍ਰੈਲ - ਨਗਰ ਨਿਗਮ ਐਸ ਏ ਐਸ ਨਗਰ ਦੇ ਸਾਬਕਾ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ ਛੇਤੀ ਹੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਕੁੱਝ ਦਿਨਾਂ ਤੋਂ ਅਕਾਲੀ ਦਲ ਦੇ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਉਹਨਾਂ ਦੇ ਅਗਲੇ ਇੱਕ ਦੋ ਦਿਨਾਂ ਵਿੱਚ ਅਕਾਲੀ ਦਲ ਵਿੱਚ ਮੁੜ ਵਾਪਸੀ ਕਰਨ ਦੀ ਸੰਭਾਵਨਾ ਹੈ।

ਜਿਕਰਯੋਗ ਹੈ ਕਿ ਪਿਛਲੀ ਵਾਰ ਹੋਈਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸz. ਪਰਮਜੀਤ ਸਿੰਘ ਕਾਹਲੋਂ ਅਕਾਲੀ ਦਲ ਦੇ ਵੱਡੀ ਗਿਣਤੀ ਕੌਂਸਲਰਾਂ ਦੇ ਨਾਲ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਸz. ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜਾਦ ਗਰੁੱਪ ਵਿੱਚ ਸ਼ਾਮਿਲ ਹੋ ਗਏ ਸਨ। ਨਗਰ ਨਿਗਮ ਚੋਣਾਂ ਦੌਰਾਨ ਆਜਾਦ ਗਰੁੱਪ ਦਾ ਆਮ ਆਦਮੀ ਪਾਰਟੀ ਨਾਲ ਸਮਝੌਤਾ ਹੋ ਗਿਆ ਸੀ ਅਤੇ ਸz. ਕਾਹਲੋਂ ਨੇ ਆਜਾਦ ਗਰੁੱਪ ਵਲੋਂ ਹੀ ਚੋਣ ਲੜੀ ਸੀ ਪਰੰਤੂ ਮੌਜੂਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੋਂ ਹਾਰ ਗਏ ਸਨ।

ਨਗਰ ਨਿਗਮ ਚੋਣਾਂ ਤੋਂ ਬਾਅਦ ਹੋਈਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸz. ਕੁਲਵੰਤ ਸਿੰਘ ਨੇ ਆਜਾਦ ਗਰੁੱਪ ਦਾ ਆਮ ਆਦਮੀ ਪਾਰਟੀ ਵਿੱਚ ਰਲੇਵਾਂ ਕਰ ਦਿੱਤਾ ਸੀ ਪਰੰਤੂ ਸz. ਪਰਮਜੀਤ ਸਿੰਘ ਕਾਹਲੋਂ ਸਮੇਤ ਅਕਾਲੀ ਦਲ ਦੇ ਕੁੱਝ ਸਾਬਕਾ ਕੌਂਸਲਰ ਅਤੇ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਨਹੀਂ ਹੋਏ ਸਨ। ਇਸ ਦੌਰਾਨ ਆਦਮੀ ਪਾਰਟੀ ਵਲੋਂ ਸz. ਕੁਲਵੰਤ ਸਿੰਘ ਨੂੰ ਪਾਰਟੀ ਟਿਕਟ ਦੇ ਕੇ ਚੋਣ ਲੜਾਈ ਗਈ ਸੀ ਅਤੇ ਉਹ ਚੋਣ ਜਿੱਤ ਕੇ ਹਲਕਾ ਮੁਹਾਲੀ ਦੇ ਵਿਧਾਇਕ ਬਣ ਗਏ।

ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੌਂਸਲਰ ਸz. ਪਰਵਿੰਦਰ ਸਿੰਘ ਸੋਹਾਣਾ ਅਤੇ ਉਹਨਾਂ ਦੀ ਪਤਨੀ ਅਤੇ ਨਗਰ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਸੀ ਅਤੇ ਉਹਨਾਂ ਨੇ ਅਕਾਲੀ ਦਲ ਦੀ ਟਿਕਟ ਤੇ ਐਸ ਏ ਐਸ ਨਗਰ ਹਲਕੇ ਤੋਂ ਚੋਣ ਵੀ ਲੜੀ ਸੀ।

ਪਿਛਲੇ ਸਮੇਂ ਦੌਰਾਨ ਸz. ਪਰਮਜੀਤ ਸਿੰਘ ਕਾਹਲੋਂ ਵਲੋਂ ਨਾ ਤਾਂ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਗਈ ਸੀ ਅਤੇ ਨਾ ਹੀ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਅਖੀਰਕਾਰ ਉਹਨਾਂ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਜਾ ਰਹੀ ਹੈ।