ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਹੁਮੰਜਿਲੀ ਕਾਰ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ
ਐਸ ਏ ਐਸ ਨਗਰ, 16 ਅਪ੍ਰੈਲ - ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਗਤਾਂ ਦੀ ਸਹੂਲਤ ਲਈ ਉਸਾਰੀ ਜਾ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦਾ ਨੀਂਹ ਪੱਥਰ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਵਲੋਂ ਰਖਿਆ ਗਿਆ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਉਸਾਰੀ ਜਾ ਰਹੀ ਇਸ ਬਹੁਮੰਜਲੀ ਕਾਰ ਪਾਰਕਿੰਗ ਦੇ ਨਿਰਮਾਣ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਨੀਂਹ ਪੱਥਰ ਰੱਖਣ ਦੀ ਰਸਮ ਕੀਤੀ ਗਈ।
ਉਹਨਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 6 ਮੰਜਿਲਾ ਬਣਵਾਈ ਜਾ ਰਹੀ ਹੈ। ਇਸ ਮੌਕੇ ਪਿੰਡ ਤੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਕਈ ਸਿਆਸੀ ਆਗੂਆਂ ਨੇ ਵੀ ਇਸ ਕਾਰਜ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।