ਪੁਲੀਸ ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਦੋ ਵਿਅਕਤੀ ਕਾਬੂ
ਚੰਡੀਗੜ੍ਹ, 16 ਅਪ੍ਰੈਲ - ਪੰਜਾਬ ਪੁਲੀਸ ਵਲੋਂ ਬੀਤੇ ਦਿਨੀ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪੰਜਾਬ ਦੇ ਡੀ ਜੀ ਪੀ ਸ੍ਰੀ ਗੌਰਵ ਯਾਦ ਵਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਵਾਰਦਾਤ ਵਿਦੇਸ਼ ਆਧਾਰਿਤ ਅੱਤਵਾਦੀ ਗਿਰੋਹ ਦੇ ਇਸ਼ਾਰੇ ਤੇ ਅੰਜਾਮ ਦਿੱਤੀ ਗਈ ਸੀ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਮੁਹਾਲੀ ਅਤੇ ਰੂਪਨਗਰ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।

ਡੀ ਜੀ ਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ। ਇਹ ਦੋਵੇਂ ਪਾਕਿਸਤਾਨ ਸਥਿਤ ਅੱਤਵਾਦੀ ਮਾਸਟਰਮਾਈਂਡ ਵੱਲੋਂ ਸਮਰਥਿਤ ਅੱਤਵਾਦੀ ਮਾਡਿਊਲ ਦੇ ਗੁਰਗੇ ਹਨ। ਮੁਲਜ਼ਮਾਂ ਕੋਲੋਂ 32 ਬੋਰ ਦੇ ਦੋ ਪਿਸਤੌਲ, 16 ਕਾਰਤੂਸ, ਇੱਕ ਖੋਲ ਅਤੇ ਜੁਰਮ ਵਿੱਚ ਵਰਤਿਆ ਗਿਆ ਇੱਕ ਸਕੂਟਰ ਵੀ ਬਰਾਮਦ ਕੀਤਾ ਗਿਆ ਹੈ। ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੱਕ ਅੱਤਵਾਦੀ ਮਾਡਿਊਲ ਹੈ, ਜੋ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਚੱਲ ਰਿਹਾ ਹੈ। ਮਨਦੀਪ ਅਤੇ ਸੁਰਿੰਦਰ ਪੈਸਿਆਂ ਦੇ ਲਾਲਚ ਵਿੱਚ ਇਹਨਾਂ ਲਈ ਕੰਮ ਕਰਦੇ ਸਨ।
ਇੱਥੇ ਜਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੀ ਦੁਕਾਨ ਤੇ ਬੈਠਾ ਸੀ। ਇਹਨਾਂ ਵਿੱਚੋਂ ਇੱਕ ਨੌਜਵਾਨ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਆਪਣਾ ਮੂੰਹ ਕਪੜੇ ਨਾਲ ਢਕਿਆ ਹੋਇਆ ਸੀ। ਜਦੋਂ ਨੇੜੇ ਦੀ ਦੁਕਾਨ ਦਾ ਕਰਮਚਾਰੀ ਵਿਕਾਸ ਦੀ ਦੁਕਾਨ ਤੋਂ ਸਾਮਾਨ ਲੈਣ ਗਿਆ ਤਾਂ ਉਸ ਨੇ ਵਿਕਾਸ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ ਅਤੇ ਆਪਣੇ ਮਾਲਕ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਦੁਕਾਨਦਾਰਾਂ ਨੇ ਵਿਕਾਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।