ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਸ਼ੇਰਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ
ਮਾਹਿਲਪੁਰ (16 ਅਪ੍ਰੈਲ) - ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 133 ਵੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਸ਼ੇਰਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਕੇਕ ਕੱਟਿਆ ਗਿਆ। ਇਸ ਸਮੇਂ ਸੰਤ ਬਾਬਾ ਰਮੇਸ਼ ਦਾਸ ਜੀ ਮੁੱਖ ਸੰਚਾਲਕ ਡੇਰਾ ਸ਼ੇਰਪੁਰ ਕੱਲਰਾਂ, ਸੰਤ ਨਿਰੰਜਨ ਦਾਸ ਜੀ,ਸੱਤੀ ਸਰਪੰਚ, ਬਾਬੂ ਤਰਸੇਮ ਲਾਲ, ਦਿਲਬਾਗ ਸਿੰਘ, ਲੰਬੜਦਾਰ ਸੁੱਚਾ ਸਿੰਘ, ਟੋਨੀ, ਗੱਲੂ, ਨਿਰਮਲ, ਆਤਮਾ ਰਾਮ, ਦੀਪਾ,ਸੰਨੀ ਕਨੇਡਾ, ਕਮਲਜੀਤ, ਤੋਤਾ ਸਿੰਘ ਸਾਬਕਾ ਸਰਪੰਚ, ਅਜੇ ਸ਼ੌਂਕੀ, ਜੋਗਿੰਦਰ ਸਿੰਘ ਸਮੇਤ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਸ ਮੌਕੇ ਹੋਏ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਰਮੇਸ਼ ਦਾਸ ਜੀ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਉਨਾਂ ਦੇ ਸਿਧਾਂਤ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਬੇਗਮਪੁਰੇ ਦੇ ਸੰਕਲਪ ਨੂੰ ਭਾਰਤੀ ਸੰਵਿਧਾਨ ਦੇ ਮਾਧਿਅਮ ਰਾਹੀਂ ਉਜਾਗਰ ਕਰਕੇ ਸਮਾਜ ਦੇ ਹਰ ਵਰਗ ਨੂੰ ਬਰਾਬਰਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਹੱਕ ਦਵਾਏ, ਜਿਸ ਕਾਰਨ ਉਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਦਰਸਾਏ ਮਾਰਗ ਤੇ ਚਲਦੇ ਹੋਏ ਵੱਧ ਤੋਂ ਵੱਧ ਗਿਆਨਵਾਨ ਤੇ ਵਿਵੇਕਸ਼ੀਲ ਬਣਨਾ ਚਾਹੀਦਾ ਹੈ ਅਤੇ ਇੱਕ ਦੂਜੇ ਨਾਲ ਪ੍ਰੇਮ ਭਾਵਨਾ ਨਾਲ ਰਹਿੰਦੇ ਹੋਏ ਆਪਣੇ ਦੇਸ਼ ਅਤੇ ਸਮੁੱਚੀ ਮਾਨਵਤਾ ਨਾਲ ਪਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਨੂੰ ਬਾਬਾ ਸਾਹਿਬ ਅੰਬੇਡਕਰ ਜੀ ਦੇ ਜੀਵਨ ਨਾਲ ਸੰਬੰਧਿਤ ਕਿਤਾਬਾਂ ਵੀ ਵੰਡੀਆਂ ਗਈਆਂ