ਖਾਲਸਾ ਮਾਹਿਲਪੁਰ ਦੀਆਂ ਸੱਤ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ
ਮਾਹਿਲਪੁਰ 17 ਅਪਰੈਲ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਐਮਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਕੋਰਸ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸੱਤ ਪੁਜੀਸ਼ਨਾਂ ਪ੍ਰਾਪਤ ਕਰਕੇ ਇਸ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਵਿਦਿਆਰਥਣਾਂ ਨੂੰ ਅੱਜ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਸਬੰਧਤ ਵਿਭਾਗ ਦੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਐਮਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਤੀਜੇ ਸਮੈਸਟਰ ਦੇ ਨਤੀਜੇ ਵਿੱਚ-
ਵਿਦਿਆਰਥਣ ਸਿਮਰਨ ਨੇ 93.8 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਸੇ ਕੋਰਸ ਦੀ ਵਿਦਿਆਰਥਣ ਰਸ਼ਮੀ ਤਲਵਾਰ ਨੇ 92.8 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਜਸਲੀਨ ਕੌਰ ਨੇ 90 ਫੀਸਦੀ ਅੰਕਾਂ ਨਾਲ ਯੂਨੀਵਰਸਟੀ ਦੀ ਮੈਰਿਟ ਸੂਚੀ ਵਿੱਚ ਚੌਥਾ
ਅਤੇ ਏਕਮਜੋਤ ਨੇ 88.6 ਫੀਸਦੀ ਅੰਕਾਂ ਨਾਲ ਇਸ ਮੈਰਿਟ ਸੂਚੀ ਵਿੱਚ ਸੱਤਵਾਂ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਐਮਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਵੀ ਕਾਲਜ ਦੀਆਂ ਤਿੰਨ ਵਿਦਿਆਰਥਨਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤਿੰਨ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ। ਇਸ ਨਤੀਜੇ ਵਿੱਚ -
ਰਮਨਦੀਪ ਕੌਰ ਨੇ 89.8 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਜਾ
ਉਮਾ ਸ਼ਰਮਾ ਨੇ 89 ਫੀਸਦੀ ਅੰਕਾਂ ਨਾਲ ਮੈਰਿਟ ਸੂਚੀ ਵਿੱਚ ਪੰਜਵਾਂ
ਅਤੇ ਜਸਪ੍ਰੀਤ ਕੌਰ ਨੇ 88.6 ਫੀਸਦੀ ਅੰਕਾਂ ਨਾਲ ਇਸ ਮੈਰਿਟ ਸੂਚੀ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਪ੍ਰਿੰਸੀਪਲ ਸਮੇਤ ਸਬੰਧਤ ਵਿਭਾਗ ਦੇ ਅਧਿਆਪਕਾਂ ਨੇ ਵੀ ਇਹਨਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਵੀ ਇਨ੍ਹਾਂ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇੇਰਿਤ ਕੀਤਾ।