ਪੁਲੀਸ ਵੱਲੋਂ 110 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਐਸ ਏ ਐਸ ਨਗਰ, 17 ਅਪ੍ਰੈਲ - ਰੇਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਨੇ 2 ਨਸ਼ਾ ਤਸਕਰਾਂ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਐਸ ਏ ਐਸ ਨਗਰ, 17 ਅਪ੍ਰੈਲ - ਰੇਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਨੇ 2 ਨਸ਼ਾ ਤਸਕਰਾਂ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਡੀ. ਆਈ. ਜੀ ਰੂਪਨਗਰ ਰੇਂਜ ਸ੍ਰੀਮਤੀ ਨੀਲਾਂਬਰੀ ਜਗਦਲੇ ਵਿਜੇਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਰੇਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ. ਆਈ ਦੀ ਅਗਵਾਈ ਹੇਠ ਸ਼ਿਵਾ ਇਨਕਲੇਵ, ਭਬਾਤ ਰੋਡ ਜੀਰਕਪੁਰ ਪਹੁੰਚੀ ਸੀ ਜਦੋਂ ਇੰਚਾਰਜ ਐਸ. ਆਈ. ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਮਨਪ੍ਰੀਤ ਸਿੰਘ ਉਰਫ ਮੰਨੀ ਵਾਸੀ ਖੋਟੇ, ਥਾਣਾ ਨਿਹਾਲ ਸਿੰਘ ਵਾਲਾ ਜਿਲ੍ਹਾ ਮੋਗਾ ਅਤੇ ਰਵਪ੍ਰੀਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਥਾਣਾ ਫੇਜ਼-11 ਮੁਹਾਲੀ ਚਿੱਟੇ ਰੰਗ ਦੀ ਸਵਿਫਟ ਡਿਜਾਇਰ ਕਾਰ ਨੰਬਰ ਪੀ ਬੀ-04-ਏ ਈ-1079 ਵਿੱਚ ਸਵਾਰ ਹੋ ਕੇ ਆਪਣੇ ਪੱਕੇ ਗ੍ਰਾਹਕਾਂ ਨੂੰ ਹੈਰੋਇਨ ਵੇਚਣ ਲਈ ਆ ਰਹੇ ਹਨ।
ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੱਕੀ ਅਤੇ ਭਰੋਸੇਯੋਗ ਇਤਲਾਹ ਮਿਲਣ ਤੇ ਥਾਣਾ ਜੀਰਕਪੁਰ ਵਿਖੇ ਦੋਵਾਂ ਵਿਅਕਤੀਆਂ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 21, 29/61/85 ਤਹਿਤ ਮੁਕੱਦਮਾ ਦਰਜ ਕਰਵਾ ਕੇ ਇਹਨਾਂ ਦੋਵਾਂ ਨੂੰ ਸ਼ਿਵਾ ਇਨਕਲੇਵ, ਭਬਾਤ ਰੋਡ ਜੀਰਕਪੁਰ ਦੇ ਨੇੜੇ ਤੋਂ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ।
ਉਹਨਾਂ ਨੇ ਦੱਸਿਆ ਕਿ ਇਹਨਾਂ ਦੋਵਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਉਹਨਾਂ ਤੋਂ ਪੁੱਛਗਿੱਛ ਕਰਕੇ ਹੈਰੋਇਨ ਦੇ ਧੰਦੇ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿਥੋਂ ਲੈ ਕੇ ਆਉਂਦੇ ਹਨ ਅਤੇ ਅੱਗੇ ਕਿਸ ਕਿਸ ਨੂੰ ਵੇਚਦੇ ਹਨ।