ਸਕੂਲ ਵਿਖੇ ਸੈਮੀਨਾਰ ਲਗਾ ਕੇ ਵੋਟ ਦੀ ਮਹੱਤਤਾ ਸਬੰਧੀ ਦਿੱਤੀ ਜਾਣਕਾਰੀ
ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਅਕਸ਼ਿਤਾ ਗੁਪਤਾ ਆਈ. ਏ.ਐਸ. ਉੱਪ-ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਅਧਿਆਪਕਾ ਅਤੇ ਬੱਚਿਆ ਵਲੋਂ ਜਿੱਥੇ ਵੋਟਰ ਪ੍ਰਣ ਲਿਆ ਗਿਆ, ਉੱਥੇ ਸਵੀਪ ਗਤੀਵਿਧੀਆਂ ਤਹਿਤ ਤਰਸੇਮ ਲਾਲ ਸਵੀਪ ਨੋਡਲ ਅਫ਼ਸਰ ਵਲੋਂ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਸਿੱਖਿਆ ਅਤੇ ਸੂਚਨਾ ਅਫ਼ਸਰ ਅਤੇ ਸਵੀਪ ਗਤੀਵਿਧੀਆ ਦੇ ਨੋਡਲ ਅਫ਼ਸਰ ਤਰਸੇਮ ਲਾਲ ਵਲੋਂ ਸਮੂਹ ਅਧਿਆਪਕਾਂ ਅਤੇ ਵੋਟਰਾਂ ਨੂੰ ਵੋਟਰ ਪ੍ਰਣ ਦਿਵਾਇਆ ਗਿਆ। ਜਿਸ ਵਿੱਚ ਉਹਨਾਂ ਨੇ "ਅਸੀ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਪੂਰਾ ਵਿਸ਼ਵਾਸ ਰੱਖਦੇ ਹਾਂ ਕਿ ਅਸੀ ਆਪਣੇ ਦੇਸ਼ ਦੀਆ ਲੋਕਤੰਤਰੀ ਪਰੰਪਰਾਵਾ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦਾ ਮਾਣ ਬਰਕਰਾਰ ਰੱਖਦੇ ਹੋਏ, ਨਿਡੱਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋ ਕਰਾਂਗੇ ਸਬੰਧੀ ਆਪਣੇ ਜੀਵਨ ਵਿਚ ਢਾਲਣ ਦੀ ਅਪੀਲ ਕੀਤੀ ।ਉਹਨਾਂ ਨੇ ਇਸ ਦੇ ਨਾਲ ਹੀ ਨੌਜਵਾਨ ਪੀੜੀ ਨੂੰ ਸਵੀਪ ਗਤੀਵਿਧੀਆਂ ਤਹਿਤ ਵੋਟ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।
ਉਹਨਾਂ ਨੇ ਕਿਹਾ ਕਿ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਦੇ ਪੂਰੀ ਇਮਾਨਦਾਰੀ ਨਾਲ ਕਰਨ । ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਟੋਲ ਫ਼ਰੀ ਨੰਬਰ 1950 ਤੇ ਮੁਫਤ ਕਾਲ ਕੀਤਾ ਜਾ ਸਕਦਾ ਹੈ। ਉਹਨਾਂ ਨੇ ਈ. ਵੀ.ਐੱਮ. ਅਤੇ ਵੀ .ਵੀ.ਪੈਟ. ਸਬੰਧੀ ਜਾਣਕਾਰੀ ਵੀ ਦਿੱਤੀ। ਉਹਨਾਂ ਨੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ ਜਿਸ ਵਿੱਚ ਬੈਲਟ ਯੂਨਿਟ, ਵੀ. ਵੀ. ਪੀ. ਏ. ਟੀ. ,ਕੰਟਰੋਲ ਯੂਨਿਟ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਆਪਣੀ ਅੱਖੀ ਆਪਣੀ ਵੋਟ ਦੀ ਤਸਦੀਕ ਕਰੋ। ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (vvpat) ਇਲੈਕਟ੍ਰੋਨਿਕ ਵੋਟਿੰਗ ਮਸ਼ੀਨ ਨਾਲ ਜੁੜੀ ਇਕ ਮਸ਼ੀਨ ਹੈ,ਜਿਸ ਦੇ ਰਾਹੀਂ ਵੋਟਰ ਦੀ ਤਸਦੀਕ ਕਰ ਸਕਦੇ ਹਾਂ।
ਇਸ ਮਸ਼ੀਨ ਰਾਹੀ ਵੋਟਰ ਲਗਭਗ 7 ਸੈਕਿੰਡ ਲਈ ਉਸ ਉਮੀਦਵਾਰ ਦਾ ਲੜੀ ਨੰਬਰ, ਨਾਮ ਅਤੇ ਚੋਣ ਨਿਸ਼ਾਨ ਵੇਖ ਸਕਦੇ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕੈਡੀ ਸੁੱਖਰਾਜ ਸਿੰਘ ਜੰਡ, ਪ੍ਰਿਸੀਪਲ ਤੇਜਿੰਦਰ ਕੌਰ, ਮੀਨਾ, ਰਿਤੂ ਬਾਲਾ, ਰਿਤੂ ਕਪੂਰ, ਸੁਰਿੰਦਰ ਕੌਰ, ਮੁਕੇਸ ਕੁਮਾਰ, ਸਰਬਜੀਤ ਕੌਰ, ਸੇਵਾਦਾਰਾ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ ।