ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

ਪਟਿਆਲਾ, 18 ਅਪ੍ਰੈਲ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾ ਰਿਹਾ ਹੈ। 27 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪ੍ਰੈਲ ਨੂੰ ਗੁਰੂ ਕੀਆਂ ਲਾਡਲੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ।

ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਾਸਤੇ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ।  ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਇਹ ਸੱਦਾ ਪੱਤਰ ਦੇਣਗੀਆਂ। ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰਬਾਣੀ ਕੀਰਤਨ ਦਰਬਾਰ ਤੋਂ ਅਗਲੇ ਦਿਨ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਆਪਣੇ ਜੌਹਰ ਵਿਖਾਉਣਗੀਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਸਮਾਗਮ ਲਾਲ ਕਿਲ੍ਹੇ ’ਤੇ ਆਯੋਜਿਤ ਕਰਨ ਦਾ ਮਕਸਦ ਸਿੱਖ ਪੰਥ ਦੇ ਅਮੀਰ ਤੇ ਵਿਲੱਖਣ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਹਨਾਂ ਕਿਹਾ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੀ ਯਾਦ ਵਿਚ ਇਹ ਦਿੱਲੀ ਫਤਿਹ ਦਿਵਸ ਮਨਾਇਆ ਜਾਂਦਾ ਹੈ ਜਿਸਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਸਾਰੀਆਂ ਥਾਵਾਂ ਤੋਂ ਹੁੰਮ ਹੁੰਮਾ ਕੇ ਪੁੱਜਣ ਤੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਉਣ।