ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਖਮਿਆਜ਼ਾ ਭਾਜਪਾ ਨੂੰ ਚੋਣਾਂ 'ਚ ਭੁਗਤਣਾ ਪਏਗਾ : ਪਠਾਣਮਾਜਰਾ

ਸਨੌਰ (ਪਟਿਆਲਾ), 18 ਅਪ੍ਰੈਲ - ਭਾਜਪਾ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਵਿਤਕਰਾ ਹੀ ਕੀਤਾ ਹੈ, ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਪਰ ਕੇਂਦਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ। ਕਿਸਾਨਾਂ ਦੀਆਂ ਮੰਗਾਂ ਨਾ ਮੰਨ ਕੇ ਭਾਜਪਾ ਨੇ ਆਪਣੀ ਹਾਰ ਨੂੰ ਸੱਦਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰੀ ਅੱਡੇ ਦੀ ਅਨਾਜ ਮੰਡੀ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਖਮਿਆਜ਼ਾ ਭਾਜਪਾ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਉਹਨਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ  ਵੱਡੀ ਲੀਡ ਨਾਲ 13 ਦੀਆਂ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਰਚੇਗੀ। ਇਸ ਮੌਕੇ ਪਵਨ ਕੁਮਾਰ ਸਿੰਗਲਾ ਪ੍ਰਧਾਨ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਸਨੌਰੀ ਅੱਡਾ , ਆੜਤੀ ਨਰੇਸ਼ ਕੁਮਾਰ ਪਿੰਕੀ , ਸਾਜਨ ਢਿੱਲੋਂ, ਅਰਮਾਨ ਸਿੰਗਲਾ,  ਜਗਦੀਸ਼ ਕੁਮਾਰ, ਵਿਜੇ ਕੁਮਾਰ, ਅਮਰ ਸੰਘੇੜਾ ਯੂਥ ਪ੍ਰਧਾਨ,  ਸੁਮੀਤ ਸਿੰਗਲਾ, ਦਵਿੰਦਰ ਕੁਮਾਰ, ਰਜਿੰਦਰ ਕੁਮਾਰ, ਸੋਮਨਾਥ, ਦਰਸ਼ਨ ਸਿੰਘ, ਰਾਜੀਵ ਗੋਇਲ ਤੋਂ ਇਲਾਵਾ ਹੋਰ ਵੀ ਆੜ੍ਹਤੀ ਅਤੇ ਕਿਸਾਨ ਮੌਜੂਦ ਸਨ।