ਜਨਤਕ ਸੰਦੇਸ਼ ਪਹੁੰਚਾਈਏ, ਨਸ਼ਾ ਨੂੰ ਕਦੇ ਹੱਥ ਨਾ ਲਾਈਏ – ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ , ਸਰਕਾਰੀ ਹਾਈ ਸਕੂਲ, ਚਕਲੀ ਸੁਜਾਇਤ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ਤੇ ਮਨੋਜ ਕੁਮਾਰ( ਮੁੱਖ ਅਧਿਆਪਕ) ਅਤੇ ਕਮਲਾ ਦੇਵੀ(ਸਰੰਪਚ)ਨੇ ਕੀਤੀ ।

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ , ਸਰਕਾਰੀ ਹਾਈ ਸਕੂਲ, ਚਕਲੀ ਸੁਜਾਇਤ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ਤੇ  ਮਨੋਜ ਕੁਮਾਰ( ਮੁੱਖ ਅਧਿਆਪਕ) ਅਤੇ ਕਮਲਾ ਦੇਵੀ(ਸਰੰਪਚ)ਨੇ ਕੀਤੀ ।              
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੇ ਨੌਜਵਾਨ ਬੁਰੀ ਤਰਾਂ ਨਸ਼ਿਆਂ ਦੇ ਜੰਜਾਲ ਵਿਚ ਫਸੇ ਹੇਏ ਹਨ, ਜਦਕਿ ਪੰਜਾਬ ਦਾ ਇਤਿਹਾਸ ਇਸ ਤਰ੍ਹਾਂ ਦਾ ਨਹੀਂ ਹੈ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਸੂਰਵੀਰ ਯੋਧਿਆਂ ਨੂੰ ਜਨਮ ਦਿੱਤਾ ਹੈ ਪ੍ਰੰਤੂ ਕੁਝ ਲੋਕ ਆਪਣੇ ਫਾਇਦਿਆਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਰਹੇ ਹਨ । ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜੋ ਉਹਨਾਂ ਤੋਂ ਹੋਣ ਵਾਲ਼ੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ।  ਨਸ਼ਾ ਮਨੁੱਖ ਨੂੰ ਸਮਾਜ ਅਤੇ ਪਰਿਵਾਰ ਕੋਲੋ ਦੂਰ ਕਰ ਦਿੰਦਾ ਹੈ । ਨਸ਼ਾ ਕਰਨ ਵਾਲੇ ਮਨੁੱਖ ਦਾ ਮਾਨਸਿਕ ਪੱਧਰ ਇਨ੍ਹਾਂ ਗਿਰ ਜਾਂਦਾ ਹੈ ਕਿ ਉਹ ਹਰ ਇੱਕ ਰਿਸ਼ਤੇ ਤੋਂ ਦੂਰ ਹੁੰਦਿਆ ਆਤਮਹੱਤਿਆ ਵਰਗੀਆਂ ਦੁਰਘਟਨਾਵਾਂ ਨੂੰ ਅੰਜਾਮ ਦੇਣ ਲੱਗ ਪੈਂਦਾ ਹੈ । ਉਨਾ ਨੇ ਕਿਹਾ ਕਿ ਅਸੱਭਿਆਚਾਰਕ ਸਾਹਿਤ ਨੇ ਬੱਚਿਆ ਤੇ ਸਮਾਜ ਨੂੰ ਬਹੁਤ ਜਿਆਦਾ ਪ੍ਰਭਾਵਿਤ ਕੀਤਾ ਹੈ। ਜਿਸ ਕਰਕੇ ਸਾਡਾ ਅੱਜ ਦਾ ਨੌਜਵਾਨ ਵਰਗ ਸੱਭਿਆਚਾਰ ਤੋਂ ਟੁੱਟ ਕੇ ਨਸ਼ਿਆ ਵਰਗੀ ਬਿਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਅੱਜ ਦੇ ਨੌਜਵਾਨਾਂ ਨੂੰ ਆਪਣੇ ਮਾਂ ਬੋਲੀ ਅਤੇ ਸਾਹਿਤ ਨਾਲ ਜੁੜਨਾ ਚਾਹੀਦਾ ਹੈ।
ਇਸ ਮੋਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ  ਅੱਜ ਦੇ ਨੌਜਵਾਨ ਕੱਲ ਦੇ ਭਵਿੱਖ ਹਨ । ਉਨ੍ਹਾਂ ਨੇ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਆਲੇ ਦੁਆਲੇ ਤੇ ਆਪਣੇ ਬੱਚਿਆਂ ਦੀ ਦੇਖਰੇਖ ਕਰਨੀ ਚਾਹੀਦੀ ਹੈ ਤਾਂ ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ | ਸੰਤੁਲਿਤ ਆਹਾਰ ਨਾਲ ਸ਼ਰੀਰ ਨੂੰ ਤੰਦੁਰਸਤ ਰੱਖੋ ਜਿਸ ਨਾਲ ਮਨ ਵੀ ਠੀਕ ਰਹੇਗਾ ਅਤੇ ਜੇਕਰ ਕੋਈ ਨੌਜਵਾਨ ਇਸ ਨਸ਼ਿਆਂ ਵਰਗੀ ਬਿਮਾਰੀ ਵਿੱਚ ਫੱਸ ਗਿਆ ਹੈ ਤਾਂ ਉਸਨੂੰ ਇਲਾਜ ਲਈ ਕੇਦਰ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ । ਉਨਾ ਨੇ ਕੇਂਦਰ ਵਿਖੇ ਮਰੀਜਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । 
ਇਸ ਮੌਕੇ ਤੇ ਮਨੋਜ ਕੁਮਾਰ( ਮੁੱਖ ਅਧਿਆਪਕ) ਨੇ ਨਸ਼ਿਆ ਪ੍ਰਤੀ ਜਾਗਰੂਕ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਨਸ਼ੇ ਦੇ ਪ੍ਰਤੀ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਸਕੂਲ ਸਟਾਫ ਨੇ ਰੈੱਡ ਕਰਾਸ ਤੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ । ਪ੍ਰੋਜੈਕਟ ਡਾਇਰੈਕਟਰ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵਿਸਥਾਰਪੂਰਵਕ ਦਿੱਤੇ ਗਏ । ਇਸ ਮੌਕੇ ਤੇ  ਰਜਿੰਦਰ ਕੌਰ(ਅਧਿਆਪਕ), ਸੁਰੇਸ਼ ਕੁਮਾਰ(ਪੰਚ), ਮਹਿੰਦਰ ਪਾਲ, ਮਨਜੀਤ ਕੌਰ(ਆਸ਼ਾ ਵਰਕਰ), ਸੁਨੀਤਾ ਰਾਣੀ, ਚਰਨ ਸਿੰਘ, ਦਲਵੀਰ ਕੌਰ, ਸਾਹਿਲ ਕੁਮਾਰ ਅਤੇ ਪਿੰਡ ਵਾਸੀ ਹਾਜਿਰ ਸਨ।