ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਣੇਵਾਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ - ਸ੍ਰੀ ਖੁਰਾਲਗੜ੍ਹ ਸਾਹਿਬ/20 ਅਪਰੈਲ: ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਣੇਵਾਲ ਦਾ ਸੈਸ਼ਨ 2023-24 ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਸੈਸ਼ਨ ਦੌਰਾਨ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕਈ ਬੱਚਿਆਂ ਨੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕੀਤੇ ਹਨ।

ਗੜ੍ਹਸ਼ੰਕਰ - ਸ੍ਰੀ ਖੁਰਾਲਗੜ੍ਹ ਸਾਹਿਬ/20 ਅਪਰੈਲ: ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਣੇਵਾਲ ਦਾ ਸੈਸ਼ਨ 2023-24 ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਸੈਸ਼ਨ ਦੌਰਾਨ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕਈ ਬੱਚਿਆਂ ਨੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਸਕੂਲ ਦੀ ਵਿਦਿਆਰਥਣ ਕਸ਼ਿਸ਼ ਨੇ 95.69% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਅੰਮ੍ਰਿਤ ਕੌਰ ਨੇ 86.76% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਜਨੀ ਬਾਲਾ ਨੇ 82.61% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਇੰਚਾਰਜ ਪ੍ਰਦੀਪ ਸਿੰਘ ਮਾਈਰਾ ਅਤੇ ਸਮੂਹ ਸਟਾਫ਼ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਸਟਾਫ਼ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਰਮੇਸ਼ ਕੁਮਾਰ, ਸੋਢੀ ਰਾਮ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਪਵਨ ਪੁਰੀ, ਲਾਭ ਸਿੰਘ, ਗੁਰਪ੍ਰੀਤ ਸਿੰਘ, ਜੋਤੀ ਕੌਸ਼ਲ, ਜਸਵੀਰ ਡਾ. ਕੌਰ, ਮਨਦੀਪ ਕੌਰ, ਸੁਪ੍ਰੀਆ, ਅਨੁਪ੍ਰੀਤ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।