ਭਗਵਾਨ ਰਾਮ ਦੇ ਸੰਦੇਸ਼ ਸਭ ਨੂੰ ਨਾਲ ਲੈ ਕੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ : ਡਾ ਜ਼ੋਰਾ ਸਿੰਘ

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ - ਸ਼੍ਰੀ ਹਰੀ ਕਥਾ ਸੰਮਤੀ ਵੱਲੋਂ ਸ਼੍ਰੀ ਰਾਮ ਮੰਦਰ ਮੰਡੀ ਗੋਬਿੰਦਗੜ੍ਹ ਵਿਖੇ ਭਗਵਾਨ ਰਾਮ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਸ਼ਾਂਤੀ, ਖੁਸ਼ਹਾਲੀ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਭਗਵਾਨ ਰਾਮ ਦੇ ਜੀਵਨ ਅਤੇ ਕਦਰਾਂ-ਕੀਮਤਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ।

ਮੰਡੀ ਗੋਬਿੰਦਗੜ੍ਹ, 20 ਅਪ੍ਰੈਲ -  ਸ਼੍ਰੀ ਹਰੀ ਕਥਾ ਸੰਮਤੀ ਵੱਲੋਂ ਸ਼੍ਰੀ ਰਾਮ ਮੰਦਰ ਮੰਡੀ ਗੋਬਿੰਦਗੜ੍ਹ ਵਿਖੇ ਭਗਵਾਨ ਰਾਮ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ  ਸ਼ਾਂਤੀ, ਖੁਸ਼ਹਾਲੀ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਭਗਵਾਨ ਰਾਮ ਦੇ ਜੀਵਨ ਅਤੇ ਕਦਰਾਂ-ਕੀਮਤਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਾਨੂੰ ਰਾਮਾਇਣ ਦੇ ਸੰਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇੱਕ ਖੁਸ਼ਹਾਲ, ਮਜ਼ਬੂਤ ਅਤੇ ਇੱਕਜੁੱਟ ਸਮਾਜ ਦਾ ਨਿਰਮਾਣ ਕਰ ਸਕੀਏ। ਉਨ੍ਹਾਂ ਨੇ ਇਹ ਵੀ ਯਾਦ ਦਿਵਾਇਆ ਕਿ ਧਰਮ, ਨਿਆਂ ਅਤੇ ਦਇਆ ਦੁਆਰਾ ਹੀ ਅਸੀਂ ਅਸਲ ਖੁਸ਼ੀ ਅਤੇ ਸ਼ਾਂਤੀ ਪ੍ਰਾਪਤ ਕਰ ਸਕਦੇ ਹਾਂ। ਅੱਜ ਦੇ ਸਮੇਂ ਵਿੱਚ ਭਗਵਾਨ ਰਾਮ ਦੇ ਜੀਵਨ ਦੇ ਸੰਦੇਸ਼ ਬਹੁਤ ਮਹੱਤਵਪੂਰਨ ਹਨ, ਜੋ ਸਾਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ।
ਇਸ ਮੌਕੇ ਕੁਲਪਤੀ ਦੇ ਸਲਾਹਕਾਰ ਡਾ: ਵਰਿੰਦਰ ਸਿੰਘ ਨੇ ਕਿਹਾ ਕਿ ਰਾਮਾਇਣ ਦੀਆਂ ਕਹਾਣੀਆਂ ਅਤੇ ਉਸ ਦੀਆਂ ਰਚਨਾਵਾਂ ਸਾਨੂੰ ਸਮਾਜ ਵਿੱਚ ਏਕਤਾ, ਸਦਭਾਵਨਾ ਅਤੇ ਪਿਆਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਡਾ: ਵਰਿੰਦਰ ਸਿੰਘ ਨੇ ਇੱਕ ਆਦਰਸ਼ ਭਾਰਤੀ ਨਾਗਰਿਕ ਵਜੋਂ ਰਾਮ ਜੀ ਦੇ ਮਾਰਗਦਰਸ਼ਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਸ ਮੌਕੇ ਕਮੇਟੀ ਪ੍ਰਧਾਨ ਪ੍ਰਕਾਸ਼ ਚੰਦ ਗਰਗ, ਪ੍ਰਧਾਨ ਡਾ: ਮਨਮੋਹਨ ਕੌਸ਼ਲ, ਰਾਜ ਗੋਇਲ, ਸੁਰੇਸ਼ ਗੁਪਤਾ, ਸੰਦੀਪ ਗੋਇਲ, ਸੱਜਣ ਗੋਇਲ, ਦਵਿੰਦਰ ਪ੍ਰਾਸ਼ਰ, ਯੱਗਿਆ ਦੱਤ ਆਦਿ ਮੈਂਬਰ ਹਾਜ਼ਰ ਸਨ | ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕਮੇਟੀਆਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।