ਆਪ ਸਰਕਾਰ ਦੀ ਕਾਰਗੁਜਾਰੀ ਤੋਂ ਲੋਕ ਦੁਖੀ : ਮਛਲੀ ਕਲਾਂ

ਐਸ ਏ ਐਸ ਨਗਰ, 20 ਅਪ੍ਰੈਲ - ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇਕਿਹਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਜ਼ਿਆਦਾ ਦੁਖੀ ਹੋ ਚੁਕੇ ਹਨ ਅਤੇ ਲੋਕਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਗੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਾਂ ਦਾ ਕੜਾਹ ਬਣਾਉਣ ਤੋਂ ਇਲਾਵਾ ਹੋਰ ਕੋਈ ਦੂਜਾ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜਿਹੜੇ ਆਗੂ ਕਿਸਾਨਾਂ ਨੂੰ ਸਾਰੀਆਂ ਫਸਲਾਂ ਤੇ ਐਮ. ਐਸ.ਪੀ ਦੇਣ ਦੇ ਦਾਅਵੇ ਕਰਦੇ ਸਨ ਉਹ ਆਗੂ ਅੱਜ ਕਿਧਰੇ ਨਹੀਂ ਲੱਭ ਰਹੇ। ਉਨ੍ਹਾਂ ਕਿਹਾ ਕਿ ਨਾ ਤਾਂ ਪੰਜਾਬ ਵਿਚੋਂ ਨਸ਼ਾ ਬੰਦ ਹੋਇਆ, ਨਾ ਹੀ 16 ਨਵੇਂ ਮੈਡੀਕਲ ਕਾਲਜ ਬਣੇ, ਨਾ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਿਲੇ, ਨਾ ਬੁਢਾਪਾ ਪੈਨਸ਼ਨ ਵਧੀ, ਨਾ ਹੀ ਬੇਰੁਜਗਾਰਾਂ ਨੂੰ ਨੌਕਰੀਆਂ ਮਿਲੀਆਂ, ਨਾ ਪਿੰਡਾਂ ਅੰਦਰ ਵਿਕਾਸ ਕਾਰਜ ਸ਼ੁਰੂ ਹੋਏ ਅਤੇ ਨਾ ਹੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਹੀ ਲਾਗੂ ਹੋਈ।

ਉਹਨਾਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਯੂ. ਪੀ. ਤੇ ਬਿਹਾਰ ਨਾਲੋਂ ਵੀ ਬਦਤਰ ਹੋ ਚੁਕੀ ਹੈ ਅਤੇ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕੋਲੋਂ ਹਰ ਵਰਗ ਦੇ ਪੱਲੇ ਨਿਰਾਸ਼ਾ ਹੀ ਪਈ ਹੈ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਕੇ ਪਛਤਾ ਰਹੇ ਹਨ।