ਮੋਰਿੰਡਾ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਈ ਕਾਂਗਰਸੀ ਆਗੂ
ਮੋਰਿੰਡਾ, 20 ਅਪ੍ਰੈਲ - ਆਮ ਆਦਮੀ ਪਾਰਟੀ (ਆਪ) ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਦੌਰਾਨ ਹਲਕਾ ਵਿਧਾਇਕ ਡਾ: ਚਰਨਜੀਤ ਸਿੰਘ ਦੀਅ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਮੋਰਿੰਡਾ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸz. ਜਰਨੈਲ ਸਿੰਘ ਮੰਡੇਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਿਧਾਇਕ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਸਾਡੇ ਨਾਲ ਜੁੜਨ ਲਈ ਆਏ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਦੋ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਨੂੰ ਵੇਖ ਕੇ ਲੋਕ ਆਪ ਵਿੱਚ ਸ਼ਾਮਿਲ ਹੋ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਚੇਅਰਮੈਨ ਜਗਦੇਵ ਸਿੰਘ ਬਿੱਟੂ, ਐਨ.ਪੀ.ਰਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਜਗਤਾਰ ਸਿੰਘ ਘੜੂੰਆਂ, ਸz. ਨਵਦੀਪ ਸਿੰਘ ਟੋਨੀ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਨਿਰਮਲਪ੍ਰੀਤ ਸਿੰਘ ਮਿਹਰਵਾਨ ਦਫ਼ਤਰ ਇੰਚਾਰਜ ਮੋਰਿੰਡਾ, ਬੀਰ ਇੰਦਰਜੀਤ ਸਿੰਘ ਪੀ. ਏ., ਗੁਰਨੇਕ ਸਿੰਘ, ਗੁਰਜੀਤ ਸਿੰਘ, ਮਨਜੀਤ ਕੌਰ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ (ਸਾਰੇ) ਮੈਂਬਰ ਮਿਲਕ ਸੁਸਾਇਟੀ), ਹਰਜੀਤ ਸਿੰਘ ਮੁੰਡੇ, ਮਨਪ੍ਰੀਤ ਸਿੰਘ ਗਿੱਲ, ਦਲਜੀਤ ਸਿੰਘ, ਗੁਰਜੀਤ ਸਿੰਘ, ਸਰਬਜੀਤ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ ਮੰਡੇਰ, ਜਸਵੀਰ ਸਿੰਘ ਖਟੜਾ ਰਤਨਗੜ੍ਹ, ਭੂਸ਼ਨ ਰਾਣਾ ਬਲਾਕ ਪ੍ਰਧਾਨ, ਜਗਮੋਹਨ ਸਿੰਘ ਰੰਗੀਆਂ ਬਲਾਕ ਪ੍ਰਧਾਨ, ਕਾਕਾ ਸਿੰਘ ਰਸੂਲਪੁਰ, ਅਮਰੀਕ. ਸਿੰਘ ਤੰਗਲੀ, ਜਸਵਿੰਦਰ ਸਿੰਘ ਰਸੂਲਪੁਰ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।