ਸਰਕਾਰੀ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਮਾਰਵੇ ਨੇ ਯੂਨੀਵਰਸਿਟੀ ਮੈਰਿਟ ਵਿੱਚ ਤੀਜਾ ਸਥਾਨ ਹਾਸਲ ਕੀਤਾ

ਹੁਸ਼ਿਆਰਪੁਰ - ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਅਨੀਤਾ ਸਾਗਰ ਨੇ ਦੱਸਿਆ ਕਿ ਰਾਜਨੀਤੀ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਜਸਪ੍ਰੀਤ ਮਾਰਵੇ ਨੇ 400 ਵਿੱਚੋਂ 342 ਅੰਕ ਲੈ ਕੇ ਕਾਲਜ ਵਿੱਚੋਂ ਪਹਿਲੇ ਅਤੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।

ਹੁਸ਼ਿਆਰਪੁਰ - ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਅਨੀਤਾ ਸਾਗਰ ਨੇ ਦੱਸਿਆ ਕਿ ਰਾਜਨੀਤੀ ਸ਼ਾਸਤਰ ਵਿਭਾਗ ਦੀ ਵਿਦਿਆਰਥਣ ਜਸਪ੍ਰੀਤ ਮਾਰਵੇ ਨੇ 400 ਵਿੱਚੋਂ 342 ਅੰਕ ਲੈ ਕੇ ਕਾਲਜ ਵਿੱਚੋਂ ਪਹਿਲੇ ਅਤੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਜਿਸ ਦਾ ਕਾਲਜ ਪ੍ਰਿੰਸੀਪਲ ਅਨੀਤਾ ਸਾਗਰ ਜੀ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਅਨੂ ਬਾਲਾ, ਪ੍ਰੋ. ਧਰਮਵੀਰ, ਪ੍ਰੋ. ਨਰਿੰਦਰ, ਪ੍ਰੋ. ਪਵਨ ਕੁਮਾਰ ਵੀ ਹਾਜ਼ਰ ਸਨ।