ਹਸਪਤਾਲਾਂ ਵਿੱਚ ਸੁਰੱਖਿਆ ਦੇ ਮੁੱਦੇ 'ਤੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਕੀਤੀ ਹੜਤਾਲ

ਪਟਿਆਲਾ, 22 ਅਪ੍ਰੈਲ - ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਪੰਜਾਬ ਦੇ ਸੱਦੇ 'ਤੇ ਅੱਜ ਰਾਜ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਜਨਤਕ ਸਿਹਤ ਸੰਭਾਲ ਕੇਂਦਰਾਂ 'ਤੇ 2 ਘੰਟੇ ਲਈ ਰਾਜ-ਵਿਆਪੀ ਹੜਤਾਲ ਕੀਤੀ। ਕੱਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਵਲੋਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਸੁਰੱਖਿਆ ਪ੍ਰਬੰਧ ਕਰਵਾਉਣ ਦਾ ਭਰੋਸਾ ਦਵਾਇਆ ਸੀ, ਜਿਸ 'ਤੇ ਜਥੇਬੰਦੀ ਵਲੋਂ ਅੱਜ ਪੂਰੇ ਦਿਨ ਦੀ ਹੜਤਾਲ ਦੀ ਬਜਾਏ 2 ਘੰਟੇ ਦੀ ਸੰਕੇਤਕ ਰੈਲੀ ਕੱਢੀ ਗਈ।

ਜ਼ਿਕਰਯੋਗ ਹੈ ਕਿ ਡਾਕਟਰ ਸੁਨੀਲ ਭਗਤ, ਐਸ.ਐਮ.ਓ., ਈ.ਐੱਸ.ਆਈ. ਹਸਪਤਾਲ ਹੁਸ਼ਿਆਰਪੁਰ ਨੂੰ ਮਰੀਜ਼ ਦੇ ਰਿਸ਼ਤੇਦਾਰਾਂ ਵੱਲੋਂ  ਕੁੱਟਮਾਰ ਕਰਕੇ ਜ਼ਖਮੀਂ ਕਰ ਦਿੱਤਾ ਗਿਆ ਸੀ ਜੋ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਨਾਜ਼ੁਕ ਹਾਲਤ ਵਿੱਚ ਇਲਾਜ ਅਧੀਨ ਹਨ। ਅੱਜ ਪਟਿਆਲਾ ਵਿਖੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਕੱਢੀ ਰੈਲੀ ਵਿਚ ਪੀ.ਸੀ.ਐੱਮ.ਐੱਸ.ਏ. ਜਥੇਬੰਦੀ ਦੀ ਪਟਿਆਲਾ ਯੂਨਿਟ ਨੇ ਹੁਸ਼ਿਆਰਪੁਰ ਦੀ ਘਟਨਾ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਮੰਗ ਕਰਦੇ ਹੋਏ ਰਾਜ ਦੇ ਸਾਰੇ ਜਨਤਕ ਸਿਹਤ ਕੇਂਦਰਾਂ 'ਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧਾਂ ਦਾ ਇੰਤਜ਼ਾਮ ਕੀਤੇ ਜਾਣ ਦੀ ਮੰਗ ਦੁਹਰਾਈ । ਇਸ ਮੌਕੇ ਚਿਤਾਵਨੀ ਦਿੱਤੀ ਗਈ ਕਿ  ਜੇਕਰ ਹਸਪਤਾਲਾਂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਨਾ ਕੀਤੇ ਗਏ ਤਾਂ ਸਿਹਤ ਕਰਮੀਆਂ ਦੀਆਂ ਸਮੂਹ ਜਥੇਬੰਦੀਆਂ ਗੰਭੀਰ ਤੇ ਵਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। 
ਪ੍ਰਾਈਵੇਟ ਡਾਕਟਰਾਂ ਦੀ ਜਥੇਬੰਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਨੇ ਵੀ ਅੱਜ ਸਵੇਰੇ ਇੱਕ ਘੰਟੇ ਲਈ ਆਪਣੇ ਕਲੀਨਿਕ ਬੰਦ ਰੱਖੇ।  ਸਿਵਲ ਸਰਜਨ ਵੀ ਆਪਣੇ ਦਫਤਰ ਦੇ ਸਮੂਹ ਅਧਿਕਾਰੀਆਂ ਸਮੇਤ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਮੌਕੇ ਡਾ. ਹਰਿੰਦਰ ਗਿੱਲ, ਡਾ. ਸੁਮੀਤ ਸਿੰਘ, ਡਾ. ਨਿਧੀ ਸ਼ਰਮਾ, ਡਾ. ਬਿਮਲਜੋਤ ਸਿੰਘ, ਡਾ. ਜੋਰਾਵਰ ਸਿੰਘ ਸਮੇਤ ਮਾਤਾ ਕੁਸ਼ਲਿਆ ਹਸਪਤਾਲ ਦੇ ਸਮੂਹ ਡਾਕਟਰ ਸ਼ਾਮਲ ਰਹੇ।