ਸ਼੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਮਾਹਿਲਪੁਰ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਸਹਾਇਤਾ ਕੀਤੀ
ਮਾਹਿਲਪੁਰ, 24 ਅਪ੍ਰੈਲ- ਸ਼੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਇਲਾਕਾ ਮਾਹਿਲਪੁਰ ਦੇ ਪ੍ਰਧਾਨ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਵਾਲਿਆਂ ਵੱਲੋਂ ਗਿਆਨੀ ਦਾਨ ਸਿੰਘ ਸੰਘਾ ਯੂ.ਕੇ. ਨਿਵਾਸੀ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਸਦਕਾ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਸਹਾਇਤਾ ਕੀਤੀ ਗਈ।

ਸਵਰਗੀ ਵੀਰ ਮੁਹੰਮਦ ਅਤੇ ਮਾਤਾ ਰਜੀਆ ਬੇਗਮ ਦੀ ਸਪੁੱਤਰੀ ਸ਼ਹਿਨਾਜ਼ ਦੇ ਵਿਆਹ ਮੌਕੇ ਉਸ ਨੂੰ ਘਰ ਦਾ ਲੋੜੀਂਦਾ ਸਮਾਨ ਲੈ ਕੇ ਦਿੱਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ, ਗੁਰਦਿਆਲ ਸਿੰਘ ਲੱਖਪੁਰ, ਰਾਮ ਆਸਰਾ, ਸੋਹਣ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ। ਵਰਨਣਯੋਗ ਹੈ ਕਿ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਵਾਲਿਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਮਾਹਿਲਪੁਰ ਦੇ ਮਾਧਿਅਮ ਰਾਹੀਂ ਜਿੱਥੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਬਿਸਤਰੇ, ਭਾਂਡੇ ਅਤੇ ਨਗਦ ਰਾਸ਼ੀ ਦੇ ਕੇ ਸਹਾਇਤਾ ਕੀਤੀ ਜਾਂਦੀ ਹੈ।
ਉਸ ਦੇ ਨਾਲ ਹੀ ਇਸ ਸੁਸਾਇਟੀ ਵੱਲੋਂ ਹੁਸ਼ਿਆਰ ਤੇ ਲੋੜਵੰਦ ਬੱਚੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਲੈ ਕੇ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਧਾਰਮਿਕ ਸਮਾਗਮਾਂ ਵਿੱਚ ਵੀ ਆਪਣੀ ਸਮਰੱਥਾ ਅਨੁਸਾਰ ਇਸ ਸੋਸਾਇਟੀ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਸ੍ਰੀਮਾਨ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਇਲਾਕਾ ਮਾਹਿਲਪੁਰ ਦੇ ਇਸ ਉਦਮ ਦੀ ਹਰ ਪਾਸੇ ਪਰਸੰਸਾ ਹੋ ਰਹੀ ਹੈ।